Punjab

ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਵਿਧਾਇਕ ਬਲਕਾਰ ਸਿੰਘ ਦੇ ਘਰਾਂ ਅੱਗੇ ਦਿੱਤਾ ਧਰਨਾ

ਜਲੰਧਰ, 10 ਮਾਰਚ-ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਲਾਉਣ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਵਿਧਾਇਕ ਬਲਕਾਰ ਸਿੰਘ ਦੇ ਘਰਾਂ ਅੱਗੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਅਰਬਨ ਅਸਟੇਟ ਸਥਿਤ ਰਿਹਾਇਸ਼ ਦਾ ਘਿਰਾਓ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਮੀਤ ਪ੍ਰਧਾਨ ਮੁਕੇਸ਼ ਚੰਦਰ ਤੇ ਕਸ਼ਮੀਰ ਸਿੰਘ ਜੰਡਿਆਲਾ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ। ਓਧਰ ਕਰਤਾਰਪੁਰ ਹਲਕੇ ਤੋਂ ਵਿਧਾਇਕ ਬਲਕਾਰ ਸਿੰਘ ਦੀ ਬੂਟਾ ਪਿੰਡ ਸਥਿਤ ਰਿਹਾਇਸ਼ ਦਾ ਘਿਰਾਓ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀ ਨੰਗਲ ਦੀ ਅਗਵਾਈ ਹੇਠ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button