
ਫ਼ਿਰੋਜ਼ਪੁਰ, 10 ਮਾਰਚ (ਜਸਵਿੰਦਰ ਸਿੰਘ ਸੰਧੂੂ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੂਬੇ ਅੰਦਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਐਲਾਨ ਤਹਿਤ ਅੱਜ ਕਿਸਾਨ ਜਥੇਬੰਦੀਆਂ ਵਲੋਂ ਹਲਕਾ ਗੁਰੂਹਰਹਾਏ ਤੋਂ ਆਮ ਆਦਮੀ ਪਾਰਟੀ ਦੇ ਐਮ.ਐਲ.ਏ. ਫ਼ੌਜਾ ਸਿੰਘ ਸਰਾਰੀ ਦੀ ਕੋਠੀ ਦਾ ਘਿਰਾਓ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਸਰਕਾਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਜਿਸ ਕਰਕੇ ਪੰਜਾਬ ਦੇ ਲੋਕਾਂ ’ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਪ ਸਰਕਾਰ ਤੋਂ ਆਪਣੇ ਹੱਕ ਲੈਣ ਲਈ ਕਿਸਾਨ ਟਿੱਕ ਕੇ ਨਹੀਂ ਬੈਠਣਗੇ ਤੇ ਆਪਣੇ ਹੱਕਾਂ ਲਈ ਧਰਨੇ, ਮੁਜ਼ਾਹਰੇ ਸੰਘਰਸ਼ਾਂ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।



