
ਫ਼ਿਰੋਜ਼ਪੁਰ, 10 ਮਾਰਚ (ਜਸਵਿੰਦਰ ਸਿੰਘ ਸੰਧੂ)– ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੇ ਦਿਨ ਵੀ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ 9 ਮੋਬਾਇਲ ਫੋਨ ਅਤੇ 1 ਪੁੜੀ ਖੁੱਲੀ ਜਰਦਾ ਬਰਾਮਦ ਹੋਇਆ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ 6 ਹਵਾਲਾਤੀਆਂ ਖਿਲਾਫ 42, 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 1413 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 27 ਫਰਵਰੀ 2025 ਤੋਂ 9 ਮਾਰਚ 2025 ਤੱਕ ਕੇਂਦਰੀ ਜੇਲ੍ਹ ਫਿਰੋਜ਼ਪੁਰ ਅੰਦਰ ਤਲਾਸ਼ੀ ਕੀਤੀ ਗਈ ਤੇ ਤਲਾਸ਼ੀ ਦੌਰਾਨ ਨਾਮਜ਼ਦ ਹਵਾਲਾਤੀਆਂ ਮਨਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਕਮਾਲੇ ਵਾਲਾ, ਹਵਾਲਾਤੀ ਪੰਜਾਬ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਸੁਦਰਾ ਥਾਣਾ ਭਿਖੀਵਿੰਡ, ਤਰਨਤਾਰਨ, ਸਰਬਜੀਤ ਸਿੰਘ ਪੁੱਤਰ ਜੱਜ ਸਿੰਘ ਵਾਸੀ ਪੀਰ ਅਹਿਮਦ ਖਾਂ, ਗਗਨਦੀਪ ਸਿੰਘ ਉਰਫ ਗਗਨ ਮਸੀਹ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਸੂਦਾ, ਹਵਾਲਾਤੀ ਗੁਰਮਨਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮਹਾਤਮ ਨਗਰ, ਸਦਰ ਫਾਜ਼ਿਲਕਾ ਅਤੇ ਹਵਾਲਾਤੀ ਜਸਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਹਲੀਮ ਵਾਲਾ ਥਾਣਾ ਅਰਨੀਵਾਲਾ, ਫਾਜ਼ਿਲਕਾ ਕੋਲੋਂ 9 ਮੋਬਾਇਲ ਤੋਨ ਤੇ 1 ਪੁੜੀ ਖੁੱਲੀ ਜਰਦਾ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



