Punjab

12 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

ਫ਼ਿਰੋਜ਼ਪੁਰ, 10 ਮਾਰਚ (ਜਸਵਿੰਦਰ ਸਿੰਘ ਸੰਧੂ)– ਥਾਣਾ ਕੁੱਲਗੜ੍ਹੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ 12 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਦਾਣਾ ਮੰਡੀ ਸਾਂਦੇ ਹਾਸ਼ਮ ਪਾਸ ਪੁੱਜੀ ਤਾਂ ਇਕ ਨੌਜਵਾਨ ਕੁਲਵਿੰਦਰ ਸਿੰਘ ਉਰਫ ਮੰਤਰੀ ਪੁੱਤਰ ਭੋਲਾ ਸਿੰਘ ਵਾਸੀ ਪਿੰਡ ਸ਼ੇਰ ਖਾਂ ਖੜਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਮੌਕੇ ਤੋਂ ਭੱਜਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button