Punjab

ਲਾਪ੍ਰਵਾਹੀ ਨਾਲ ਸਕਾਰਪਿਓ ਗੱਡੀ ਚਲਾ ਕੇ ਪਨਬੱਸ ਦੇ ਡਰਾਈਵਰ ਦੀ ਕੀਤੀ ਕੁੱਟਮਾਰ, 5 ਖ਼ਿਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 10 ਮਾਰਚ (ਜਸਵਿੰਦਰ ਸਿੰਘ ਸੰਧੂ)– ਫਿਰੋਜ਼ਪੁਰ ਰੋਡ ਨੇੜੇ ਬਾਈਪਾਸ ਜ਼ੀਰਾ ਵਿਖੇ ਸਕਾਰਪਿਓ ਗੱਡੀ ਚਾਲਕ ਵੱਲੋਂ ਲਾਪ੍ਰਵਾਹੀ ਨਾਲ ਗੱਡੀ ਚਲਾ ਦੇ ਪਨਬੱਸ ਡਰਾਈਵਰ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਥਾਣਾ ਸਿਟੀ ਜ਼ੀਰਾ ਪੁਲਿਸ ਨੇ 3 ਬਾਏ ਨੇਮ ਵਿਅਕਤੀਆਂ ਅਤੇ 2 ਅਣਪਛਾਤੇ ਵਿਅਕਤੀਆਂ ਖਿਲਾਫ 132, 115 (2), 281, 324 (4), 221, 191 (3), 190 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗਗਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਚੱਕ ਨਿਧਾਨਾ ਨੇ ਦੱਸਿਆ ਕਿ ਜਗਰੂਪ ਸਿੰਘ ਉਰਫ ਰੂਪਾ ਪੁੱਤਰ ਸਰਦੂਲ ਸਿੰਘ ਵਗੈਰਾ ਮੁੱਤਲਕ ਦੋਸ਼ੀਅਨ ਬਲਜੀਤ ਸਿੰਘ ਪੁੱਤਰ ਜਗਰੂਪ ਸਿੰਘ, ਜਸ਼ਨ ਸਿੰਘ ਪੁੱਤਰ ਜਗਰੂਪ ਸਿੰਘ ਵਾਸੀਅਨ ਬਸਤੀ ਨਹਿਰ ਵਾਲੀ ਜ਼ੀਰਾ ਅਤੇ 2 ਅਣਪਛਾਤੇ ਵਿਅਕਤੀ ਲਾਪ੍ਰਵਾਹੀ ਨਾਲ ਸਕਾਰਪਿਓ ਗੱਡੀ ਚਲਾਉਣ ਤੇ ਪਨਬੱਸ ਦੇ ਡਰਾਈਵਰ ਦੀ ਕੁੱਟਮਾਰ ਕੀਤੀ। ਜਾਂਚਕਰਤਾ ਨੇ ਸਬ ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਦੋਸ਼ੀ ਜਗਰੂਪ ਸਿੰਘ ਅਤੇ ਬਲਜੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button