
ਫ਼ਿਰੋਜ਼ਪੁਰ, 11 ਮਾਰਚ (ਜਸਵਿੰਦਰ ਸਿੰਘ ਸੰਧੂ)– ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ 7 ਮੋਬਾਇਲ ਫੋਨ, 48 ਬੰਡਲ ਬੀੜੀਆਂ, 187 ਪੈਕੇਟ ਜਰਦਾ (ਤੰਬਾਕੂ) ਅਤੇ 2 ਚਾਰਜਰ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 42, 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 1433 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 28 ਫਰਵਰੀ 2025 ਨੂੰ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਅਤੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਬਾਹਰੋਂ ਅਣਪਛਾਤੇ ਵਿਅਕਤੀਆਂ ਵੱਲੋਂ ਸੁੱਟੇ ਗਏ ਫੈਂਕੇ ਵਿਚੋਂ 48 ਬੰਡਲ ਬੀੜੀਆਂ, 187 ਪੈਕੇਟ ਜਰਦਾ (ਤੰਬਾਕੂ), 5 ਕੀਪੈਡ ਮੋਬਾਇਲ ਫੋਨ, 2 ਟੱਚ ਸਕਰੀਨ ਮੋਬਾਇਲ ਫੋਨ ਅਤੇ 2 ਚਾਰਜਰ ਬਰਾਮਦ ਹੋਏ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



