
ਫ਼ਿਰੋਜ਼ਪੁਰ, 17 ਮਾਰਚ (ਬਾਲ ਕਿਸ਼ਨ)– ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਮੁੱਖ ਅਫਸਰ ਜਗਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਿੰਡ ਕੋਹਰ ਸਿੰਘ ਵਾਲਾ ਚੋਂਕ ਪਾਸ ਪੁੱਜੀ ਤਾਂ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਲਾਭ ਉਰਫ ਲਵੀ ਪੁੱਤਰ ਚੰਨਾ ਵਾਸੀ ਭੱਠਾ ਬਸਤੀ ਨਵੀਂ ਅਬਾਦੀ ਗੁਰੂਹਰਸਹਾਏ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ, ਜੋ ਹੁਣ ਵੀ ਕਬਰਿਸਤਾਨ ਗੁਰੂਹਰਸਹਾਏ ਵਿਖੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਜਾਂਚਕਰਤਾ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



