Punjab
ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਪੁਲਿਸ ਲੱਡਾ ਕੋਠੀ ਹੋਈ ਇਕੱਤਰ, BKU ਸਿੱਧੂਪੁਰ ਦੇ ਆਗੂ ਨੇ ਵੀਡੀਓ ਜਾਰੀ ਕਰ ਜਤਾਇਆ ਇਹ ਖਦਸ਼ਾ

ਸੰਗਰੂਰ, 19 ਮਾਰਚ-ਸ਼ਹਿਰ ਤੋਂ ਸੱਤ ਕਿਲੋਮੀਟਰ ਦੂਰ ਪੁਲਿਸ ਟਰੇਨਿੰਗ ਸੈਂਟਰ ਲੱਡਾ ਕੋਠੀ ‘ਚ ਕਈ ਜ਼ਿਲ੍ਹਿਆਂ ਦੀ ਪੁਲਿਸ ਇਕੱਠੀ ਹੋਈ ਹੈ। ਹਾਲਾਂਕਿ ਕੋਈ ਵੀ ਪੁਲਿਸ ਦਾ ਉੱਚ ਅਧਿਕਾਰੀ ਇਸ ਬਾਰੇ ਕੁਝ ਵੀ ਨਹੀਂ ਬੋਲਣ ਨੂੰ ਤਿਆਰ ਨਹੀਂ ਹੈ। ਮੰਗਲਵਾਰ ਦੇਰ ਰਾਤ ਤੋਂ ਹੀ ਹੋਰ ਜ਼ਿਲ੍ਹਿਆਂ ਦੀ ਪੁਲਿਸ ਪੁੱਜਣੀ ਸ਼ੁਰੂ ਹੋ ਗਈ ਸੀ ਤੇ ਸਵੇਰ ਤਕ ਹਜ਼ਾਰਾਂ ਦੀ ਤਦਾਦ ‘ਚ ਪੁਲਿਸ ਲੱਡਾ ਕੋਠੀ ਪੁੱਜ ਗਈ। ਦੂਜੇ ਪਾਸੇ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਸੋਸ਼ਲ ਮੀਡੀਆ ‘ਤੇ ਵੀਡਿਓ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਅੰਦੋਲਨ ਨੂੰ ਖੇਰੂੰ-ਖੇਰੂੰ ਕਰਨ ਲਈ ਪੱਬਾਂ ਭਾਰ ਹੈ। ਇਸ ਲਈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਖਨੌਰੀ ਬਾਰਡਰ ਪੁੱਜਣ, ਕਿਉਂਕਿ ਅਸੀਂ ਜਿੱਤਿਆ ਹੋਇਆ ਮੋਰਚਾ ਹਾਰਨਾ ਨਹੀਂ ਚਾਹੁੰਦੇ ਹਾਂ।



