Punjab

CM ਭਗਵੰਤ ਮਾਨ ਨੇ 951 ਈਟੀਟੀ ਅਧਿਆਪਕਾਂ ਨੂੰ ਦਿੱਤੇ ਨਿਯੁਕਤੀ ਪੱਤਰ, ਕਿਹਾ- ਇਹ ਅਹਿਸਾਨ ਨਹੀਂ ਸਗੋਂ ਸਰਕਾਰ ਦਾ ਫਰਜ਼ ਐ

ਲੁਧਿਆਣਾ, 19 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਫੀ ਦਿਨਾਂ ਤੋਂ ਉਡੀਕ ਕਰ ਰਹੇ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਮੁੱਖ ਮੰਤਰੀ ਵਲੋਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਬੁੱਧਵਾਰ ਨੂੰ ਦੁਪਹਿਰ ਤਕਰੀਬਨ 1 ਵਜੇ ਨਵੀਂ ਕਚਹਿਰੀਆਂ ਨੇੜੇ ਗੁਰੂ ਨਾਨਕ ਦੇਵ ਭਵਨ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਦਿੱਤੇ ਗਏ। ਇਸ ਸਮਾਗਮ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਨੌਕਰੀਆਂ ਦੇਣਾ ਕੋਈ ਅਹਿਸਾਨ ਨਹੀਂ ਹੈ ਸਗੋਂ ਇਹ ਸਰਕਾਰ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਸਰਕਾਰ ਯੋਗ ਉਮੀਦਵਾਰਾਂ ਨੂੰ ਰੁਜ਼ਗਾਰ ਦਾ ਮੌਕਾ ਦੇਣ ਤੋਂ ਪਿੱਛੇ ਨਹੀਂ ਹਟੇਗੀਉਨ੍ਹਾਂ ਕਿਹਾ ਜਿਹੜੇ ਲੋਕ ਰੁਜ਼ਗਾਰ ਚਾਹੁੰਦੇ ਹਨ ਅਤੇ ਜਿਨ੍ਹਾਂ ਨੂੰ ਰੁਜ਼ਗਾਰ ਦੀ ਲੋੜ ਹੈ ਉਨ੍ਹਾਂ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਮੁੱਖ ਮੰਤਰੀ ਮਾਨ ਨੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਤਾਂ ਕੁਝ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਦੀ ਚੋਣ ਹੋ ਗਈ ਸੀ ਪਰ ਰਿਸ਼ਵਤ ਦੇਣ ਲਈ ਪੈਸੇ ਨਾ ਹੋਣ ਕਰਕੇ ਉਹਨਾਂ ਨੂੰ ਪਹਿਲਾਂ ਮੌਕਾ ਨਹੀਂ ਮਿਲ ਸਕਿਆਸੀਐਮ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਰਿਸ਼ਵਤਖੋਰੀ ਦੇ ਮਾਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਸੀਐਮ ਭਗਵੰਤ ਮਾਨ ਨੇ ਕਿਹਾ ਕਿ, ਮੈਂ ਇੱਕ ਅਧਿਆਪਕ ਦਾ ਪੁੱਤ ਹਾਂ ਅਤੇ ਚੰਗੀ ਤਰ੍ਹਾਂ ਮੈਨੂੰ ਪਤਾ ਹੈ ਕਿ ਇੱਕ ਅਧਿਆਪਕ ਆਪਣੀ ਰੋਜ਼ੀਰੋਟੀ ਕਿਵੇਂ ਕਮਾਉਂਦਾ ਹੈ। ਉਨ੍ਹਾਂ ਕਿਹਾ, ਬਚਪਨ ਵਿੱਚ ਸਾਡੇ ਅਧਿਆਪਕਾਂ ਬਾਰੇ ਵੱਖੋਵੱਖਰੇ ਵਿਚਾਰ ਸਨ, ਪਰ ਅਸਲ ਜ਼ਿੰਦਗੀ ਵਿੱਚ, ਸਾਡੀ ਜ਼ਿੰਦਗੀ ਵਿੱਚ ਅਧਿਆਪਕਾਂ ਦਾ ਹੋਣਾ ਬਹੁਤ ਜ਼ਰੂਰੀ ਹੈ,ਇਸ ਲਈ ਪੜ੍ਹਾਈ ਦੀ ਕਦਰ ਕਰੋ,ਕਿਉਂਕਿ ਪੜ੍ਹਾਈ ਜ਼ਿੰਦਗੀ ਵਿੱਚ ਬਹੁਤ ਵੱਡੀ ਅਹਿਮੀਅਤ ਰੱਖਦੀ ਹੈ। ਮਾਨ ਨੇ ਕਿਹਾ ਕਿ ਜਦੋਂ ਕੋਈ ਰੁੱਖ ਛਾਂਅ ਦੇਣਾ ਸ਼ੁਰੂ ਕਰਦਾ ਹੈ, ਤਾਂ ਮਾਲੀ ਨੂੰ ਸਭ ਤੋਂ ਵੱਧ ਖੁਸ਼ੀ ਹੁੰਦੀ ਹੈ। ਇਸੇ ਤਰ੍ਹਾਂ ਅਧਿਆਪਕ ਇਕ ਮਾਲੀ ਵਾਂਗ ਹੁੰਦਾ ਜਦੋਂ ਬੱਚਿਆਂ ਦਾ ਭਵਿੱਖ ਉੱਜਵਲ ਹੁੰਦਾ ਹੈ, ਤਾਂ ਅਧਿਆਪਕ ਨੂੰ ਸਭ ਤੋਂ ਵੱਧ ਖੁਸ਼ੀ ਮਿਲਦੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਇਹ ਖੁਸ਼ੀ ਦੀ ਗੱਲ ਹੈ ਕਿ 951 ਅਧਿਆਪਕ ਬੱਚਿਆਂ ਨੂੰ ਪੜ੍ਹਾਉਣ ਲਈ ਸਕੂਲਾਂ ਵਿੱਚ ਜਾਣਗੇਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ ਬੱਚਿਆਂ ਦੀ ਪੜ੍ਹਾਈ ਤੇ ਧਿਆਨ ਦੇਣ ਸਕੂਲ ਦੇ ਬਾਕੀ ਕੰਮਾਂ ਵੱਲ ਨਹੀਂਸਰਕਾਰ ਇਹ ਯਕੀਨੀ ਬਣਾਉਣ ਲਈ ਪ੍ਰਬੰਧ ਕਰ ਰਹੀ ਹੈ ਕਿ ਚੰਗੇ ਸਕੂਲ ਅਤੇ ਚੰਗਾ ਵਾਤਾਵਰਣ ਉਪਲਬਧ ਹੋਵੇਮੁੱਖ ਮੰਤਰੀ ਮਾਨ ਨੇ ਅਧਿਆਪਕਾਂ ਨੂੰ ਸਖਤੀ ਨਾਲ ਕਿਹਾ ਕਿ ਜਿਹੜੇ ਵੀ ਸਕੂਲ ‘ਚ ਤੁਹਾਡੀ ਤੈਨਾਤੀ ਹੋਵੇਗੀ,ਉਥੇ ਇਮਾਨਦਾਰੀ ਨਾਲ ਡਿਊਟੀ ਕਰੋ ਅਤੇ ਆਪਣੇ ਰਜਿਸਟਰ ਪੂਰੇ ਰੱਖੋ ਮੇਰੇ ਵੱਲੋਂ ਕਦੇ ਵੀ ਚੈਕਿੰਗ ਕੀਤੀ ਜਾ ਸਕਦੀ ਹੈ।

Related Articles

Leave a Reply

Your email address will not be published. Required fields are marked *

Back to top button