Punjab

ਸ਼ੰਭੂ–ਖਨੋਰੀ ਬਾਰਡਰ ਤੋਂ ਕਿਸਾਨਾਂ ਨੂੰ ਜਬਰੀ ਚੁੱਕਣ ਦੇ ਵਿਰੋਧ ’ਚ ਕਿਸਾਨ–ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ.ਸੀ. ਦਫ਼ਤਰ ਮੂਹਰੇ ਧਰਨਾ ਪ੍ਰਦਰਸ਼ਨ

ਫ਼ਿਰੋਜ਼ਪੁਰ, 20 ਮਾਰਚ (ਬਾਲ ਕਿਸ਼ਨ)–  ਸ਼ੰਭੂਖਨੋਰੀ ਬਾਰਡਰ ’ਤੇ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਦੂਜੇ ਕਿਸਾਨੀ ਅੰਦੋਲਣ ਨੂੰ ਭੰਗ ਕਰਨ ਦੇ ਮਕਸਦ ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋ ਅੰਦੋਲਣ ’ਤੇ ਬੈਠੇ ਕਿਸਾਨਾਂ ਨੂੰ ਚੁੱਕ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਅੱਜ ਕਿਸਾਨਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ ਸਾਹਮਣੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ’ਚ ਬੈਠੇ ਕਿਸਾਨਾਂ ਨੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢਦੇ ਹੋਏ ਕਿਹਾ ਕਿ ਸਾਡਾ ਸੰਘਰਸ਼ ਤਾਂ ਕੇਂਦਰ ਨਾਲ ਸੀ, ਪਰ ਪੰਜਾਬ ਸਰਕਾਰ ਨੇ ਵਿਚ ਪੈ ਕੇ ਆਪਣੀ ਸਰਕਾਰ ਲਈ ਖ਼ਤਰਾ ਪੈਦਾ ਕਰ ਲਿਆ ਹੈ, ਜਿਸਦੇ ਨਤੀਜੇ ਆਪ ਸਰਕਾਰ ਨੂੰ ਚੋਣਾਂ ਵਿਚ ਅਤੇ ਸੜਕਾਂ ’ਤੇ ਵੇਖਣ ਨੂੰ ਮਿਲੇਗਾ।

Related Articles

Leave a Reply

Your email address will not be published. Required fields are marked *

Back to top button