
ਚੰਡੀਗੜ੍ਹ, 21 ਮਾਰਚ- ਕਾਂਗਰਸ ਵਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਦੇ ਹੋਏ ਸਦਨ ’ਚੋਂ ਵਾਕ ਆਊਟ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸਦਨ ਦੇ ਬਾਹਰ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਰਨਲ ਕੁੱਟਮਾਰ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਚੀਫ਼ ਜਸਟਿਸ ਤੋਂ ਕਰਵਾਈ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨੀ ਮੁੱਦੇ ’ਤੇ ਵੀ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ।



