Punjab

ਕਰਨਲ ਪੁਸ਼ਪਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਵਿਰੁੱਧ ਕਾਂਗਰਸੀ ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 21 ਮਾਰਚ- ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਡਾ. ਚਰਨਜੀਤ ਸਿੰਘ ਚੰਨੀ (ਜਲੰਧਰ), ਡਾ. ਅਮਰ ਸਿੰਘ (ਫਤਿਹਗੜ੍ਹ ਸਾਹਿਬ), ਡਾ. ਧਰਮਵੀਰ ਗਾਂਧੀ (ਪਟਿਆਲਾ), ਗੁਰਜੀਤ ਸਿੰਘ ਔਜਲਾ ਅਤੇ ਸ਼ੇਰ ਸਿੰਘ ਘੁਬਾਇਆ (ਫਿਰੋਜ਼ਪੁਰ) ਨੇ ਕਰਨਲ ਪੁਸ਼ਪਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰਦੇ ਹੋਏ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾਉਨ੍ਹਾਂ ਪੰਜਾਬ ਸਰਕਾਰ ’ਤੇ ਇਸ ਮਾਮਲੇ ਵਿਚ ਇਨਸਾਫ਼ ਦੇਣ ਵਿਚ ਅਸਫਲ ਰਹਿਣ ਦਾ ਦੋਸ਼ ਲਗਾਇਆਉਨ੍ਹਾਂ ਕਾਂਗਰਸੀ ਸੰਸਦ ਮੈਂਬਰਾਂ ਨੇ ਕਰਨਲ ਪੁਸ਼ਪਿੰਦਰ ਸਿੰਘ ਦੇ ਪਰਿਵਾਰ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਅਤੇ ਸਰਕਾਰ ਵਲੋਂ ਕੀਤੀ ਗਈ ਕਾਰਵਾਈ ਨੂੰ ਕਮਜ਼ੋਰ ਕਰਾਰ ਦਿੱਤਾਉਨ੍ਹਾਂ ਕਿਹਾ ਕਿ ਅਜਿਹੀ ਢਿੱਲੀ ਕਾਰਵਾਈ ਨੇ ਆਮ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਬਹੁਤ ਮਾੜੀ ਉਦਾਹਰਨ ਪੇਸ਼ ਕੀਤੀ ਹੈ। ਪ੍ਰਦਰਸ਼ਨਕਾਰੀ ਸੰਸਦ ਮੈਂਬਰਾਂ ਨੇ ਕਿਹਾ ਕਿ ਜੇਕਰ ਜਲਦੀ ਹੀ ਢੁਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਉਹ ਇਸ ਮੁੱਦੇ ਨੂੰ ਹੋਰ ਗੰਭੀਰਤਾ ਨਾਲ ਉਠਾਉਣਗੇਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਵਿਰੁੱਧ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button