Punjab

ਮਾਨਸਾ ‘ਚ ਸਰਕਾਰ ਦੀ ਅਰਥੀ ਸਾੜਨ ਜਾ ਰਹੇ ਬੀਕੇਯੂ ਸਿੱਧੂਪੁਰ ਦੇ ਆਗੂਆਂ ਨੂੰ ਲਿਆ ਹਿਰਾਸਤ ’ਚ

ਮਾਨਸਾ, 21 ਮਾਰਚ-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਚਾਰ ਦਰਜਨ ਤੋਂ ਜ਼ਿਆਦਾ ਕਿਸਾਨਾਂ ਨੂੰ ਅੱਜ ਮਾਨਸਾ ਡੀਸੀ ਦਫ਼ਤਰ ਕੋਲ ਉਸ ਸਮੇਂ ਪੁਲਿਸ ਨੇ ਹਿਰਾਸਤ ’ਚ ਲੈ ਲਿਆ, ਜਦ ਉਹ ਪੰਜਾਬ ਸਰਕਾਰ ਦੀ ਅਰਥੀ ਫੂਕਣ ਲਈ ਇਕੱਠੇ ਹੋਏ ਸਨ। ਇਸ ਦੌਰਾਨ ਇੰਨ੍ਹਾਂ ਕਿਸਾਨ ਆਗੂਆਂ ਨੂੰ ਪੁਲਿਸ ਮੁਲਾਜ਼ਮਾਂ ਨੇ ਬੱਸਾਂ ‘ਚ ਚੜ੍ਹਾ ਲਿਆ ਅਤੇ ਕੋਟਧਰਮੂ ਚੌਕੀ ਲੈ ਗਏ। ਉਧਰ ਜਦ ਕਿਸਾਨਾਂ ਨੂੰ ਹਿਰਾਸਤ ’ਚ ਲਿਆ ਗਿਆ ਤਾਂ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇੱਥੇ ਜ਼ਿਕਰਯੋਗ ਹੈ ਕਿ ਕੇਂਦਰੀ ਆਗੂਆਂ ਨਾਲ ਮੀਟਿੰਗ ਹੋਣ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਕਾਕਾ ਸਿੰਘ ਕੋਟੜਾ ਸਮੇਤ ਕਈ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਵੱਲੋਂ ਧੱਕੇ ਦੇ ਨਾਲ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਜਬਰੀ ਧਰਨਾ ਚੁਕਵਾ ਦਿੱਤਾ ਗਿਆ।ਅੱਜ ਜਗ੍ਹਾ ਜਗ੍ਹਾ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਦੇ ਵਿਰੁੱਧ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਅੱਜ ਮਾਨਸਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਸਾੜਨ ਜਾ ਰਹੇ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਵਿੱਚ ਬੀਕੇਯੂ ਸਿੱਧੂਪੁਰ ਦੇ ਸੁਖਦੇਵ ਸਿੰਘ ਕੋਟਲੀ, ਜਗਰਾਜ ਸਿੰਘ ਮਾਨਸਾ ਮੀਤ ਪ੍ਰਧਾਨ, ਗੁਰਜੀਤ ਸਿੰਘ ਟਾਹਲੀਆਂ ਬੁਢਲਾਡਾ ਬਲਾਕ ਪ੍ਰਧਾਨ, ਮਾਨਸਾ ਬਲਾਕ ਸਕੱਤਰ ਸਤਨਾਮ ਸਿੰਘ, ਦੀਦਾਰ ਸਿੰਘ ਦਾਰਾ, ਡਾ. ਕਾਲਾ ਸਿੰਘ, ਲਾਲ ਸਿੰਘ, ਭੂਸੀ ਸਿੰਘ, ਮਲਕੀਤ ਸਿੰਘ ਸਮੇਤ ਹੋਰਨਾਂ ਨੂੰ ਹਿਰਾਸਤ ’ਚ ਲਿਆ ਗਿਆ। ਆਗੂਆਂ ਨੇ ਕਿਹਾ ਕਿ ਲਗਾਤਾਰ ਉਨ੍ਹਾਂ ਨਾਲ ਸਰਕਾਰਾਂ ਵੱਲੋਂ ਧੱਕਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਆਪਣੀਆਂ ਮੰਗਾਂ ਸਬੰਧੀ ਧਰਨਾ ਵੀ ਨਹੀਂ ਦਿੱਤਾ ਜਾ ਰਿਹਾ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਤੇ ਆਉਣ ਵਾਲੇ ਦਿਨਾਂ ’ਚ ਹੁਣ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button