
ਫ਼ਿਰੋਜ਼ਪੁਰ, 21 ਮਾਰਚ (ਬਾਲ ਕਿਸ਼ਨ)– ਥਾਣਾ ਕੁੱਲਗੜ੍ਹੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਭੁੱਲਰ ਕਾਲੋਨੀ ਪਾਸ ਪੁੱਜੀ ਤਾਂ ਇਕ ਵਿਅਕਤੀ ਵਰਿੰਦਰ ਉਰਫ ਨੀਲੂ ਪੁੱਤਰ ਭੋਲਾ ਵਾਸੀ ਪਿੰਡ ਸ਼ੇਰ ਖਾਂ ਪੈਦਲ ਆਉਂਦਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਵੇਖ ਕੇ ਘਬਰਾ ਗਿਆ ਤੇ ਮੌਕੇ ਤੋਂ ਭੱਜਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



