Punjab

ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ, ਡੀਜੀਪੀ ਨੂੰ ਜਾਰੀ ਕੀਤੇ ਇਹ ਹੁਕਮ

ਚੰਡੀਗੜ੍ਹ, 22 ਮਾਰਚ-ਪੰਜਾਬ ਸਰਕਾਰ ਵੱਲੋਂ 19 ਮਾਰਚ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਨ ਸਿੰਘ ਪੰਧੇਰ ਅਤੇ ਹੋਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਬੰਦੀ ਪ੍ਰਤੱਖੀਕਰਨ ਅਰਜ਼ੀ ਦਾਇਰ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਗ਼ੈਰ ਕਾਨੂੰਨੀ ਦੱਸਿਆ ਗਿਆ ਹੈ। ਦੇਰ ਸ਼ਾਮ ਹਾਈ ਕੋਰਟ ਨੇ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਡੀਜੀਪੀ ਨੂੰ ਇਸ ਮਾਮਲੇ ਦੀ ਰਿਪੋਰਟ ਸੋਮਵਾਰ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਅਰਜ਼ੀ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਗੁਰਮੁਖ ਸਿੰਘ ਨੇ ਦਾਇਰ ਕੀਤੀ ਹੈ। ਅਰਜ਼ੀ ਵਿਚ ਕਿਹਾ ਗਿਆ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਬਿਨਾਂ ਕੋਈ ਨੋਟਿਸ ਦਿੱਤੇ ਅਤੇ ਕਾਰਨ ਦੱਸੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਗ਼ੈਰ ਕਾਨੂੰਨੀ ਹੈ। ਉਨ੍ਹਾਂ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

Related Articles

Leave a Reply

Your email address will not be published. Required fields are marked *

Back to top button