Punjab

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਤੋਂ ਹਟੇਗਾ NSA ! ਅੱਜ ਖ਼ਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਨੇ ਜਾਰੀ ਨਹੀਂ ਕੀਤੇ ਨਵੇਂ ਹੁਕਮ

ਅੰਮ੍ਰਿਤਸਰ, 23 ਮਾਰਚ-ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ NSA ਹਟਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੋ ਸਾਲ ਪਹਿਲਾਂ ਗ੍ਰਿਫ਼ਤਾਰ ਕਰਕੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਅਤੇ ਉਸ ਦੇ ਦੋ ਸਾਥੀਆਂ ਪੱਪਲਪ੍ਰੀਤ ਸਿੰਘ ਅਤੇ ਵਰਿੰਦਰ ਸਿੰਘ ਜੌਹਲ ਖ਼ਿਲਾਫ਼ ਐਨਐਸਏ ਦੀ ਸੁਣਵਾਈ 23 ਮਾਰਚ ਨੂੰ ਖ਼ਤਮ ਹੋ ਰਹੀ ਹੈ। ਅਜੇ ਤੱਕ ਪੰਜਾਬ ਸਰਕਾਰ ਵੱਲੋਂ ਮਿਆਦ ਵਧਾਉਣ ਦਾ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਐਨਐਸਏ ਨੂੰ ਵਧਾਇਆ ਜਾਵੇਗਾ ਜਾਂ ਨਹੀਂ ਇਸ ਬਾਰੇ ਅਧਿਕਾਰੀ ਚੁੱਪੀ ਧਾਰ ਰਹੇ ਹਨ। ਕਿਉਂਕਿ ਕਾਨੂੰਨ ਮਾਹਿਰਾਂ ਦਾ ਕਹਿਣਾ ਹੈ ਕਿ ਐਨਐਸਏ ਦੋ ਸਾਲਾਂ ਤੋਂ ਵੱਧ ਨਹੀਂ ਲਗਾਇਆ ਜਾ ਸਕਦਾ ਹੈ। ਸਰਕਾਰ ਇਸ ਮਾਮਲੇ ‘ਤੇ ਚਰਚਾ ‘ਚ ਲੱਗੀ ਹੋਈ ਹੈ।
ਕੇਸ ਹਾਈ ਕੋਰਟ ਵਿੱਚ ਵਿਚਾਰ ਅਧੀਨ

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਦੋ ਸਾਥੀਆਂ ਨੂੰ ਅੰਮ੍ਰਿਤਸਰ ਲਿਆਉਣ ਲਈ ਹਾਈਕੋਰਟ ਵਿੱਚ ਕੇਸ ਚੱਲ ਰਿਹਾ ਹੈ। ਜਿਸ ਦੀ ਸੁਣਵਾਈ ਵੀ 25 ਮਾਰਚ ਨੂੰ ਹੋਣੀ ਹੈ। ਅੰਮ੍ਰਿਤਸਰ ਦੇਹਤ ਪੁਲਿਸ ਨੇ 21 ਮਾਰਚ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਇੱਥੇ ਲਿਆਂਦਾ ਸੀ। ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਮਗਰੋਂ ਕੋਟਕਪੂਰਾ ਦੇ ਪਿੰਡ ਪੰਜਗਰਾਈਆਂ ਦੇ ਰਹਿਣ ਵਾਲੇ ਅਮਨਦੀਪ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਅਮਨਦੀਪ ਸਿੰਘ ਵੀ ਅਜਨਾਲਾ ਥਾਣੇ ‘ਤੇ ਹਮਲਾ ਕਰਨ ਵਾਲਿਆਂ ਦਾ ਸਾਥੀ ਸੀ। ਜਿਸ ਵਿੱਚ ਐਸਪੀ ਜੁਗਰਾਜ ਸਿੰਘ ਸਮੇਤ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ।

Related Articles

Leave a Reply

Your email address will not be published. Required fields are marked *

Back to top button