Punjab

ਬਲੈਰੋ ਗੱਡੀ ਤੇ ਮੋਟਰਸਾਈਕਲ ਦੀ ਟੱਕਰ ’ਚ ਵਿਅਕਤੀ ਦੀ ਮੌਤ, ਔਰਤ ਜ਼ਖਮੀਂ, ਮਾਮਲਾ ਦਰਜ

ਫ਼ਿਰੋਜ਼ਪੁਰ, 23 ਮਾਰਚ (ਬਾਲ ਕਿਸ਼ਨ)–  ਸਾਈਆਂ ਵਾਲਾ ਟੀ ਪੁਆਇੰਟ ਫਿਰੋਜ਼ਪੁਰ-ਫਰੀਦਕੋਟ ਰੋਡ ਕੋਲ ਬਲੈਰੋ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਅਤੇ ਇਕ ਔਰਤ ਦੇ ਜ਼ਖਮੀਂ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਬਲੈਰੋ ਗੱਡੀ ਚਾਲਕ ਖਿਲਾਫ 281, 251 (ਏ), 125 (ਬੀ), 324 (4), 106 (1) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਗਰੂਪ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਗੰਦੂ ਕਿਲਚਾ ਨੇ ਦੱਸਿਆ ਕਿ ਉਸ ਦਾ ਭਰਾ ਕੁਲਦੀਪ ਸਿੰਘ ਸਮੇ ਭਰਜਾਈ ਜਸਵਿੰਦਰ ਕੌਰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਕੋਠੇ ਰਾਜਾ ਜੰਗ ਵਿਖੇ ਜਾ ਰਿਹਾ ਸੀ, ਜਦ ਉਹ ਸਾਈਆਂ ਵਾਲਾ ਟੀ ਪੁਆਇੰਟ ’ਤੇ ਪੁੱਜਾ ਤਾਂ ਦੋਸ਼ੀ ਅਨਮੋਲ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਭੰਗਜੜੀ ਥਾਣਾ ਲੱਖੇ ਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਆਪਣੀ ਮਹਿੰਦਰਾ ਬਲੈਰੋ ਗੱਡੀ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਨ੍ਹਾਂ ਦੇ ਮੋਟਰਸਾਈਕਲ ਵਿਚ ਮਾਰੀ। ਇਸ ਹਾਦਸੇ ਵਿਚ ਉਸ ਦੇ ਭਰਾ ਕੁਲਦੀਪ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਤੇ ਭਰਜਾਈ ਜਸਵਿੰਦਰ ਕੌਰ ਦੇ ਸੱਟਾਂ ਲੱਗੀਆਂ ਤੇ ਮੋਟਰਸਾਈਕਲ ਨੁਕਸਾਨਿਆ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਬਲੈਰੋ ਗੱਡੀ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button