
ਫ਼ਿਰੋਜਪੁਰ,24 ਮਾਰਚ- ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਖੇ ਐੱਸ.ਡੀ.ਐੱਮ ਦਿਵਯਾ ਪੀ. (ਆਈ ਏ ਐਸ) ਅਤੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਟੀ ਬੀ ਦਿਵਸ ਮਨਾਇਆ ਗਿਆ।ਇਸ ਸਮਾਰੋਹ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਵੱਖ-ਵੱਖ ਪੰਚਾਇਤਾਂ ਦੇ ਸਰਪੰਚ ਅਤੇ ਪੰਚ ਵੀ ਸ਼ਾਮਿਲ ਹੋਏ। ਇਸ ਦੌਰਾਨ ਐੱਸ.ਡੀ.ਐੱਮ. ਵੱਲੋਂ 105 ਟੀ.ਬੀ. ਮੁਕਤ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਬਰੋਨਜ਼ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਟੀਬੀ ਮੁਕਤ ਭਾਰਤ ਅਭਿਆਨ ਹੇਠ ਸਾਰੇ ਯੋਗਦਾਨ ਕਰਨ ਇਸ ਸਬੰਧੀ ਸਹੁੰ ਵੀ ਚੁਕਾਈ ਗਈ। ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਟੀ.ਬੀ. ਪੂਰੀ ਤਰਾਂ ਇਲਾਜ਼ਯੋਗ ਬਿਮਾਰੀ ਹੈ ਅਤੇ ਇਸ ਤੋਂ ਘਬਰਾਉਣ ਦੀ ਲੋੜ ਨਹੀਂ, ਕਿਉਕਿ ਇਸ ਦਾ ਪੂਰਾ ਕੋਰਸ ਲੈਣ ਨਾਲ ਮਰੀਜ਼ ਇਸ ਰੋਗ ਤੋਂ ਪੂਰੀ ਤਰਾਂ ਮੁਕਤੀ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੋ ਹਫਤਿਆਂ ਤੋਂ ਜਿਆਦਾ ਖਾਂਸੀ, ਭੁੱਖ ਘੱਟ ਲਗਣਾ, ਵਜਨ ਦਾ ਘੱਟਣਾ, ਬਲਗਮ ਵਿਚ ਖੂਨ ਆਉਣਾ, ਛਾਤੀ ਵਿਚ ਦਰਦ ਆਦਿ ਟੀ.ਬੀ ਦੀਆਂ ਨਿਸ਼ਾਨੀਆਂ ਹਨ। ਅਜਿਹੇ ਵਿਅਕਤੀ ਤੁਰੰਤ ਆਪਣੀ ਬਲਗਮ ਦੀ ਜਾਂਚ ਜਰੂਰ ਕਰਵਾਉਣ, ਜੋ ਕਿ ਮਾਈਕਰੋਸਕੋਪਿਕ ਸੈਂਟਰਾ ਵਿਚ ਮੁਫਤ ਕੀਤੀ ਜਾਂਦੀ ਹੈ ਉਹਨਾਂ ਕਿਹਾ ਕਿ ਹੁਣ ਗਰਭਵਤੀ ਅੋਰਤਾਂ ਅਤੇ ਬਾਂਝਪਣ ਵਾਲੀਆ ਔਰਤਾਂ ਜਦੋਂ ਵੀ ਸਰਕਾਰੀ ਸਿਹਤ ਕੇਂਦਰਾ ਵਿੱਚ ਆਪਣਾ ਐਂਟੀ ਨੇਟਲ ਚੈਕਅਪ ਕਰਵਾਉਣ ਲਈ ਆਉਂਦੀਆਂ ਹਨ, ਉਹਨਾਂ ਦੀ ਟੀ.ਬੀ ਸਬੰਧੀ ਸਕਰੀਨਿੰਗ ਵੀ ਕੀਤੀ ਜਾਂਦੀ ਹੈ। ਇਸ ਤੋਂ ਲਿੲਾਵਾ ਟੀ.ਬੀ ਦਾ ਇਲਾਜ ਲੈ ਰਹੇ ਮਰੀਜਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਚੰਗੀ ਖੁਰਾਕ ਲਈ, ਜਿਹਨਾਂ ਸਮਾਂ ਮਰੀਜ ਦਵਾਈ ਖਾਂਦਾ ਹੈ, ਦਿੱਤਾ ਜਾਂਦਾ ਹੈ। ਜ਼ਿਲ੍ਹਾ ਟੀਬੀ ਅਫ਼ਸਰ ਡਾ. ਸਤਿੰਦਰ ਓਬਰਾਏ ਨੇ ਜ਼ਿਲ੍ਹਾ ਫਿਰੋਜ਼ਪੁਰ ਦੀ ਸਾਰੀਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਿਕਸੈ ਮਿੱਤਰ ਬਣ ਕੇ ਆਪਣੇਂ ਪਿੰਡਾ ਵਿੱਚੋ ਟੀਬੀ ਮਰੀਜ਼ਾਂ ਦੇ ਇਲਾਜ਼ ਵਿੱਚ ਬਣਦਾ ਯੋਗਦਾਨ ਦੇਣ ਅਤੇ ਟੀਬੀ ਮੁਕਤ ਭਾਰਤ ਅਭਿਆਨ ਵਿੱਚ ਆਪਣਾ ਮਹੱਤਵਪੂਰਨ ਰੋਲ ਅਦਾ ਕਰਨ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਟੀਬੀ ਬਿਮਾਰੀ ਦੇ ਲੱਛਣਾਂ, ਮੁਫਤ ਇਲਾਜ਼ ਬਾਰੇ ਜਾਗਰੂਕਤਾ ਕੈਂਪਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਸਦਕਾ ਹੀ ਪੰਚਾਇਤਾਂ ਦੀ ਭਾਗੀਦਾਰੀ ਨਾਲ ਜ਼ਿਲ੍ਹਾ ਫ਼ਿਰੋਜਪੁਰ ਦੇ 105 ਪਿੰਡ ਟੀਬੀ ਮੁਕਤ ਹੋ ਗਏ ਹਨ। ਇਸ ਮੌਕੇ ਪੀ ਏ ਟੁ ਸਿਵਲ ਸਰਜਨ ਵਿਕਾਸ ਕਾਲੜਾ, ਫਾਰਮੈਸੀ ਅਫ਼ਸਰ ਰਾਜ ਕੁਮਾਰ, ਟੀਬੀ ਹੈਲਥ ਵਿਜ਼ਿਟਰ ਰਾਜਦੀਪ ਸਿੰਘ ਅਤੇ ਦਿਸ਼ਾ ਕਲੱਸਟਰ ਫ਼ਿਰੋਜ਼ਪੁਰ ਦੇ ਕਰਮਚਾਰੀ ਵੀ ਹਾਜ਼ਰ ਸਨ।



