Punjab

ਕਰਨਲ ਬਾਠ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਪੱਸ਼ਟੀਕਰਨ ਦੇਣ ਲਈ ਦਿੱਤਾ ਦੋ ਦਿਨ ਦਾ ਸਮਾਂ

ਚੰਡੀਗੜ੍ਹ, 25 ਮਾਰਚ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਫੌਜ ਦੇ ਕਰਨਲ ਬਾਠ ’ਤੇ ਹਮਲੇ ਵਿਚ ਐਫ਼.ਆਈ.ਆਰ. ਦਰਜ ਕਰਨ ਵਿਚ ਦੇਰੀ ਸਮੇਤ ਵੱਖ-ਵੱਖ ਮੁੱਦਿਆਂ ’ਤੇ ਸਪੱਸ਼ਟੀਕਰਨ ਦੇਣ ਲਈ ਦੋ ਦਿਨਾਂ ਦਾ ਸਮਾਂ ਦਿੱਤਾ ਹੈ। ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਨੇ ਇਸ ਮਾਮਲੇ ਵਿਚ ਸੀ.ਬੀ.ਆਈ. ਅਤੇ ਰਾਜ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ, ਅਦਾਲਤ ਨੇ ਸਰਕਾਰ ਤੋਂ ਪੁੱਛਿਆ ਹੈ ਕਿ ਇਕ ਪੁਲਿਸ ਅਧਿਕਾਰੀ ਦੁਆਰਾ ਦਾਇਰ ਸ਼ਿਕਾਇਤ ’ਤੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ, ਜਿਸ ਵਿਚ ਉਸ ਨੇ ਜ਼ਖਮੀ ਹੋਣ ਦਾ ਦਾਅਵਾ ਕੀਤਾ ਸੀ।

Related Articles

Leave a Reply

Your email address will not be published. Required fields are marked *

Back to top button