Punjab

ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ ਹੋਈ

ਫ਼ਿਰੋਜ਼ਪੁਰ, 25 ਮਾਰਚ (ਬਾਲ ਕਿਸ਼ਨ)– ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ, ਤਹਿਸੀਲ ਜ਼ੀਰਾ ਦੇ ਕੰਪਿਊਟਰ ਅਧਿਆਪਕਾਂ ਦੀ ਇੱਕ ਅਹਿਮ ਮੀਟਿੰਗ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਹਰਜੀਤ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਦਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਤੇ ਵਿਸਥਾਰ ਸਹਿਤ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਕੰਪਿਊਟਰ ਅਧਿਆਪਕਾਂ ਦੀਆਂ ਸਰਕਾਰ ਪੱਧਰ ਅਤੇ ਅਫਸਰਸ਼ਾਹੀ ਪੱਧਰ ਤੇ ਲਟਕਦੀਆਂ ਮੰਗਾਂ ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਜਨਰਲ ਸਕੱਤਰ ਫਿਰੋਜ਼ਪੁਰ ਰਵੀ ਇੰਦਰ ਸਿੰਘ ਗਿੱਲ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨਾਲ ਸਰਕਾਰਾਂ ਸਦਾ ਤੋਂ ਹੀ ਵਿਤਕਰਾ ਕਰਦੀਆਂ ਰਹੀਆਂ ਹਨ ਅਤੇ ਇਸ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਕੰਪਿਊਟਰ ਅਧਿਆਪਕਾਂ ਨੂੰ ਅਣਗੌਲਿਆ ਕਰ ਰੱਖਿਆ ਹੈ। ਸਰਕਾਰੀ ਸਕੂਲਾਂ ਦੇ ਵਿੱਚ ਰੀੜ ਦੀ ਹੱਡੀ ਦੇ ਤੌਰ ’ਤੇ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਅਜੇ ਤੱਕ ਰੈਗੂਲਰ ਹੋਣ ਦੇ ਬਾਵਜੂਦ ਵੀ ਸੀਐੱਸਆਰ ਰੂਲ ਨਹੀਂ ਦਿੱਤੇ ਗਏ ਅਤੇ ਨਾ ਹੀ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਗਿਆ ਹੈ। ਕੰਪਿਊਟਰ ਅਧਿਆਪਕ ਯੂਨੀਅਨ ਲੰਬੇ ਸਮੇਂ ਤੋਂ ਇਨ੍ਹਾਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੰਘਰਸ਼ ਕਰਦੀ ਆ ਰਹੀ ਹੈ ਜੇਕਰ ਸਰਕਾਰ ਇਨ੍ਹਾਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਵਿੱਚ ਅਜੇ ਵੀ ਡੰਗ ਟਪਾਊ ਨੀਤੀ ਅਪਨਾਉਂਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਗੂਆਂ ਨੇ ਦੱਸਿਆ ਕਿ ਡਬਲ ਬੈਂਚ ਹਾਈਕੋਰਟ ਤੋਂ ਵੀ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਜੱਜਮੈਂਟਚੁੱਕੀ ਹੈ, ਪਰ ਸਰਕਾਰ ਅਤੇ ਅਫਸਰਸ਼ਾਹੀ ਵੱਲੋਂ ਉਸ ਨੂੰ ਲਾਗੂ ਕਰਨ ਲਈ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਸਰਕਾਰ ਨਾਲ ਅਣਗਿਣਤ ਮੀਟਿੰਗਾਂ ਦੇ ਬਾਵਜੂਦ ਵੀ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਯੂਨੀਅਨ ਆਗੂਆਂ ਨੇ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਜਲਦ ਕੰਪਿਊਟਰ ਅਧਿਆਪਕਾਂ ਨੂੰ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਦੇ ਵਿੱਚ ਸ਼ਿਫਟ ਨਹੀਂ ਕੀਤਾ ਜਾਂਦਾ ਤਾਂ ਜਲਦ ਹੀ ਵੱਡੇ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਅਫਸਰਸ਼ਾਹੀ ਦੀ ਹੋਵੇਗੀਮੀਟਿੰਗ ਵਿੱਚ ਸਰਵਜੋਤ ਸਿੰਘ ਮੁੱਖੀ, ਗਗਨਦੀਪ ਸਿੰਘ ਗਿੱਲ, ਸਤਨਾਮ ਸਿੰਘ ਧੰਜੂ, ਸ਼ਮਸ਼ੇਰ ਸਿੰਘ ਗਿੱਲ, ਹਰਪ੍ਰੀਤ ਸਿੰਘ, ਜਗਦੀਪ ਸਿੰਘ, ਸਤਨਾਮ ਸਿੰਘ, ਅਸ਼ਵਨੀ ਕੁਮਾਰ, ਹਰਪਾਲ ਸਿੰਘ, ਵਿਕਾਸ ਕੁਮਾਰ, ਗੁਰਪ੍ਰੀਤ ਸਿੰਘ, ਅਸ਼ੋਕ ਕੁਮਾਰ, ਸਰਬਜੀਤ ਸਿੰਘ ਕਲਸੀ, ਗੁਰਵਿੰਦਰ ਸਿੰਘ, ਗੁਲਸ਼ਨ ਕੁਮਾਰ, ਸਤੀਸ਼ ਕੁਮਾਰ, ਮਨਪ੍ਰੀਤ ਕੌਰ, ਪਰਮਜੀਤ ਕੌਰ, ਮੀਨੂ ਸ਼ਰਮਾ, ਸਿਮਰਨ ਕੌਰ, ਅੰਜੂ ਬਾਲਾ, ਕਿਰਨਦੀਪ ਕੌਰ ਅਤੇ ਹੋਰ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਸ਼ਾਮਲ ਹੋਏ।

Related Articles

Leave a Reply

Your email address will not be published. Required fields are marked *

Back to top button