Punjab

ਅੰਮ੍ਰਿਤਸਰ ‘ਚ 2 ਨਸ਼ਾ ਤਸਕਰਾਂ ਦੇ ਘਰਾਂ ‘ਤੇ ਚੱਲਿਆ ‘ਪੀਲਾ ਪੰਜਾ’, CP ਭੁੱਲਰ ਨੇ ਕਿਹਾ- ਬਖ਼ਸ਼ੇ ਨਹੀਂ ਜਾਣਗੇ ਗੈਰ-ਕਾਨੂੰਨੀ ਕੰਮ ਕਰਨ ਵਾਲੇ

ਅੰਮ੍ਰਿਤਸਰ, 25 ਮਾਰਚ-ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਨਵਰ ਗਿੱਲ ਅਤੇ ਅਭੀ ਵਾਸੀ ਮਕਾਨ ਨੰ: 468, ਪਿੰਡ ਗੁਮਟਾਲਾ ਥਾਣਾ ਕੰਟੋਨਮੈਟ ਦਾ ਘਰ ਜੇ ਸੀ ਬੀ ਮਸ਼ੀਨ ਅਤੇ ਮਜ਼ਦੂਰ ਲਗਾ ਕੇ ਮਲੀਆਮੇਟ ਕਰ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਪੰਜ ਮੁਕਦਮੇ ਦਰਜ ਹਨ, ਜਿਨਾਂ ਵਿੱਚੋਂ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦਾ ਮੁਕਦਮਾ ਵੀ ਹੈ। ਉਹਨਾਂ ਕਿਹਾ ਕਿ ਇਸ ਉੱਤੇ ਲੱਗੀਆਂ ਇਹ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹੈ ਅਤੇ ਇਸ ਸਮੇ ਵੀ ਜੇਲ੍ਹ ਵਿਚ ਹਨ। ਉਨ੍ਹਾਂ ਦੱਸਿਆ ਕਿ ਅਨਵਰ ਗਿਲ ਉਰਫ ਰਿੰਕੂ ਅਤੇ ਅਭੀ ਦੋਂਵੇਂ ਚਚੇਰੇ ਭਰਾ ਹਨ ਅਤੇ ਇਕੋ ਹੀ ਮਕਾਨ ਵਿਚ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਅਨਵਰ ਗਿਲ ਤੇ 5 ਮੁਕੱਦਮੇ ਦਰਜ਼ ਹਨ ਜਦਕਿ ਅਭੀ ਤੇ ਇਕ ਐਨਡੀਪੀਐਸ ਐਕਟ ਤੇ ਇਕ ਆਰਮਜ਼ ਐਕਟ ਦਾ ਮੁਕੱਦਮਾ ਦਰ਼ਜ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀਉਨ੍ਹਾਂ ਕਿਹਾ ਕਿ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਗਲਤ ਕੰਮ ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇਉਨ੍ਹਾਂ ਕਿਹਾ ਕਿ ਸਾਡੇ ਲਈ ਸਾਡੇ ਬੱਚੇ , ਸਾਡੀ ਜਵਾਨੀ ਨੂੰ ਸੰਭਾਲਣਾ ਬੇਹੱਦ ਜ਼ਰੂਰੀ ਹੈ , ਜੋ ਕਿ ਉਨ੍ਹਾਂ ਤਸਕਰਾਂ ਤੀਆਂ ਘਟੀਆ ਕਰਤੂਤਾਂ ਕਾਰਨ ਨਸ਼ੇ ਦੀ ਚੇਟਕ ਨਾਲ ਆਪਣਾ ਜੀਵਨ ਤਬਾਹ ਕਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਵੱਲੋਂ ਇਸ ਬਾਬਤ ਬੜੀਆਂ ਸਪਸ਼ਟ ਹਦਾਇਤਾਂ ਹਨ ਕਿ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਡੀਸੀਪੀ ਆਲਮ ਵਿਜੇ ਸਿੰਘ, ਸ਼ਿਵਦਰਸ਼ਨ ਸਿੰਘ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ਉੱਤੇ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button