Punjab

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਵਾਹਗੇ ਵਾਲਾ ਅਤੇ ਪੀ.ਐਮ. ਸ਼੍ਰੀ ਸ.ਸੀ.ਸੈ. ਸਕੂਲ ਕਰੀਆਂ ਪਹਿਲਵਾਨ ਵਿਖੇ  ਜਾਗਰੂਕਤਾ ਗਤੀਵਿਧੀਆਂ ਕਰਵਾਈਆਂ 

ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਬਾਲ ਕਿਸ਼ਨ
ਫ਼ਿਰੋਜ਼ਪੁਰ, 27 ਮਾਰਚ :ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮਯੁੱਧ ਨਸ਼ਿਆਂ ਵਿਰੁੱਧਤਹਿਤ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ (ਆਈ.ਏ.ਐਸ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਵਿੱਚ ਜ਼ਿਲਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ ਸਿੱ) ਡਾ. ਸਤਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਹਾਈ ਸਕੂਲ ਵਾਹਗੇ ਵਾਲਾ ਅਤੇ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਆਂ ਪਹਿਲਵਾਨ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸਮਾਗਮ ਆਯੋਜਿਤ ਕੀਤੇ ਗਏ। ਇਸ ਦੌਰਾਨ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਸ਼ੇ ਦੀ ਕਦੀ ਵੀ ਵਰਤੋਂ ਨਾ ਕਰਨ ਦਾ ਪ੍ਰਣ ਵੀ ਕਰਵਾਇਆ ਗਿਆ। ਇਸ ਮੌਕੇ ਸਕੂਲ ਇਨਚਾਰਜ ਪੀ.ਐਮ ਸ਼੍ਰੀ. ਸ.ਸ.ਸ. ਸਕੂਲ ਕਰੀਆਂ ਪਹਿਲਵਾਨ ਸ਼੍ਰੀਮਤੀ ਸਵਿਤਾ ਅਤੇ ਸਕੂਲ ਮੁਖੀ ਸਰਕਾਰੀ ਹਾਈ ਸਕੂਲ ਵਾਹਗੇ ਵਾਲਾ ਨੈਨਸੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਇਨ੍ਹਾਂ ਯਤਨਾਂ ਤਹਿਤ ਅੱਜ ਇਨ੍ਹਾਂ ਸਕੂਲਾਂ ਵਿੱਚ ਬੱਚਿਆਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਹਨਾਂ ਵਿੱਚ ਪੋਸਟਰ ਮੇਕਿੰਗ ਮੁਕਾਬਲੇ, ਭਾਸ਼ਨ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਜ਼ਿਲਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ ਸਿੱ) ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਜ਼ਿਲੇ ਦੇ ਸਕੂਲਾਂ ਵਿੱਚ ਲਗਾਤਾਰ ਜਾਗਰੂਕਤਾ ਸਭਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਨਸ਼ੇ ਖਿਲਾਫ ਵੱਖ-ਵੱਖ ਮੁਕਾਬਲੇ/ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਉਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸ ਮੌਕੇ ਨੋਡਲ ਇਨਚਾਰਜ ਕੇਵਲ, ਸਕੂਲ ਦੇ ਸਟਾਫ਼ ਸ਼ੈਲੀ, ਸ਼ਿਵਾਨੀ, ਮੋਨਿਕਾ, ਕੁਲਦੀਪ ਸਿੰਘ, ਕਵਿਤਾ ਗੁਪਤਾ, ਪ੍ਰੀਤੀ ਬਾਲਾ, ਅਜੇ ਕੁਮਾਰ, ਸਰਪੰਚ ਗੁਰਵਿੰਦਰ ਸਿੰਘ, ਚੇਅਰਮੈਨ ਮਨਜੀਤ ਸਿੰਘ ਅਤੇ ਮੈਂਬਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button