Punjab

ਮਲਕੀਤ ਥਿੰਦ ਬਣੇ ਸਟੇਟ ਲੈਵਲ ਦੇ ਚੇਅਰਮੈਨ

ਚੰਡੀਗੜ੍ਹ, 28 ਮਾਰਚ 2025- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ: ਮਲਕੀਤ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕਮਿਸ਼ਨ ਫਾਰ ਬੈਕਵਰਡ ਕਲਾਸਿਸ ਦੇ ਚੇਅਰਮੈਨ ਉਨ੍ਹਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਸਟੇਟ ਲੈਵਲ ਦੇ ਇਸ ਚੇਅਰਮੈਨਸ਼ਿਪ ਕਰਦੇ ਆ ਓਪ ਪਛੜੀਆਂ ਸ਼੍ਰੇਣੀਆਂ ਨਾਲ ਸੰਬੰਧਿਤ ਮਾਮਲਿਆਂ ਦੀ ਸੁਣਵਾਈ ਕਰਨਗੇ ਅਤੇ ਉਨ੍ਹਾਂ ਦੀ ਬੇਹਤਰੀ ਲਈ ਯੋਗ ਫ਼ੈਸਲੇ ਲੈ ਸਕਣਗੇ। ਇਸ ਤੋਂ ਪਹਿਲਾਂ ਉਹ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਦੀ ਚੋਣ ਲੜੇ ਸੀ ਅਤੇ ਪਿਛਲੇ ਸਮੇਂ ਉਨ੍ਹਾਂ ਨੂੰ ਮਾਰਕੀਟ ਕਮੇਟੀ ਪੰਜੇ ਕੇ ਉਤਾੜ ਦਾ ਚੇਅਰਮੈਨ ਵੀ ਥਾਪਿਆ ਗਿਆ ਸੀ। ਅੱਜ ਦੀ ਇਸ ਨਿਯੁਕਤੀ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਪੈਸਿਆਂ ਵਾਲਾ ਹਾਰ ਪਾ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ। ਇਸ ਸਮੇਂ ਬੋਲਦਿਆਂ ਡਾ: ਮਲਕੀਤ ਸਿੰਘ ਥਿੰਦ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਤਹਿ ਦਿਲ ਤੋਂ ਧੰਨਵਾਦੀ ਹਨ।

 

ਮਲਕੀਤ ਥਿੰਦ ਬਣੇ ਸਟੇਟ ਲੈਵਲ ਦੇ ਚੇਅਰਮੈਨ

Related Articles

Leave a Reply

Your email address will not be published. Required fields are marked *

Back to top button