
ਫ਼ਿਰੋਜ਼ਪੁਰ, 28 ਮਾਰਚ (ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ)– ਗੁਰਦੁਆਰਾ ਜਾਮਣੀ ਸਾਹਿਬ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਬਾਪੂ ਤਰਸੇਮ ਸਿੰਘ ਜੀ ਪਿਤਾ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਉਚੇਚੇ ਤੌਰ ’ਤੇ ਪਹੁੰਚੇ। ਇਸ ਮੀਟਿੰਗ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਵਰਕਰਾਂ ਅਤੇ ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਪੰਜ ਕਮੇਟੀ ਮੈਂਬਰ ਤਰਸੇਮ ਸਿੰਘ ਨੇ ਕਿਹਾ ਕਿ ਪਾਰਟੀ ਦਾ ਇੱਕ ਮਿਸ਼ਨ ਹੈ, ਜਿਸ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਜੋੜਿਆ ਜਾਵੇਗਾ, ਜਿਸ ਤਹਿਤ ਪੰਜਾਬ ਦੇ ਲੋੜਵੰਦ ਅਤੇ ਬੇਸਹਾਰਾ ਲੋਕਾਂ ਦੀ ਮੱਦਦ ਕਰਨਾ ਪਾਰਟੀ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ 14 ਅਪ੍ਰੈਲ 2025 ਵਿਸਾਖੀ ਵਾਲੇ ਦਿਨ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਹੁੰਚਣ ਦੀ ਅਪੀਲ ਕੀਤੀ, ਜਿੱਥੇ ਪਾਰਟੀ ਵਲੋਂ ਪੰਜਾਬ ਦੇ ਧਾਰਮਿਕ ਅਤੇ ਰਾਜਨੀਤਿਕ ਮੁੱਦਿਆਂ ’ਤੇ ਵਿਚਾਰ ਕਰਨ ਲਈ ਇਕ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਰਤਮਾਨ ਸਮੇਂ ਵਿੱਚ ਪੰਜਾਬ ’ਤੇ ਜੋ ਗੰਭੀਰ ਸੰਕਟ ਆਇਆ ਹੋਇਆ ਹੈ, ਉਸ ਸਬੰਧੀ ਆਪਣੇ ਵਿਚਾਰ ਇਸ ਕਾਨਫਰੰਸ ਵਿੱਚ ਪੇਸ਼ ਕੀਤੇ ਜਾ ਸਕਦੇ ਹਨ ਜਾਂ ਪਾਰਟੀ ਦੇ ਵਟਸਐਪ ਨੰਬਰ 8502000039 ’ਤੇ ਭੇਜੇ ਜਾ ਸਕਦੇ ਹਨ। ਅੰਤ ਵਿਚ ਜਸਬੀਰ ਸਿੰਘ ਭੁੱਲਰ ਜੀ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ 6 ਬਲਾਕਾਂ ਦੀ ਪੰਜ-ਪੰਜ ਮੈਂਬਰੀ ਕਮੇਟੀ ਐਲਾਨੀ ਗਈ, ਜਿਨ੍ਹਾਂ ਵਿਚ ਮਹਿਲ ਸਿੰਘ ਚੇਅਰਮੈਨ, ਕਾਬਲ ਸਿੰਘ, ਜਸਬੀਰ ਸਿੰਘ, ਗੁਰਨੈਬ ਸਿੰਘ ਜੱਜ, ਮਹਾਵੀਰ ਸਿੰਘ, ਅਮਰਜੀਤ ਸਿੰਘ ਮਠਾੜੂ, ਰਘਵੀਰ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ,ਗੁਰਦੀਪ ਸਿੰਘ, ਬਲਵਿੰਦਰ ਸਿੰਘ, ਸੁਖਜੀਤ ਸਿੰਘ ਭੁੱਲਰ, ਜਸਬੀਰ ਸਿੰਘ, ਬਲਵਿੰਦਰ ਸਿੰਘ, ਸ਼ਮਸ਼ੇਰ ਸਿੰਘ ਮੱਲੀ, ਚਮਕੌਰ ਸਿੰਘ, ਜਗਤਾਰ ਸਿੰਘ, ਮਨਪ੍ਰੀਤ ਸਿੰਘ, ਗੁਰਮੁਖ ਸਿੰਘ, ਤਰਸੇਮ ਸਿੰਘ, ਗੁਰਭੇਜ ਸਿੰਘ,ਮੱਖਣ ਸਿੰਘ ਸਰਪੰਚ, ਅਮਨਿੰਦਰ ਸਿੰਘ, ਜਸਕਰਨ ਸਿੰਘ ਢਿੱਲੋਂ, ਸਾਹਿਬ ਸਿੰਘ, ਸਤਨਾਮ ਸਿੰਘ, ਅੰਗਰੇਜ ਸਿੰਘ ਅਤੇ ਸ਼ਲਿੰਦਰ ਸਿੰਘ ਆਦਿ ਹਨ। ਇਸ ਮੌਕੇ ਫਿਰੋਜ਼ਪੁਰ ਜ਼ਿਲ੍ਹਾ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਜਸਬੀਰ ਸਿੰਘ ਭੁੱਲਰ, ਨਰਿੰਦਰ ਸਿੰਘ ਭੁੱਲਰ, ਹਰਜਿੰਦਰ ਸਿੰਘ, ਸੁਖਦੇਵ ਸਿੰਘ, ਕਰਨਵੀਰ ਸਿੰਘ ਖਾਲਸਾ ਅਤੇ ਮੈਂਬਰ ਪ੍ਰਗਟ ਸਿੰਘ ਆਦਿ ਹਾਜ਼ਰ ਸਨ।



