Punjab
ਮੋਗਾ ਸੈਕਸ ਸਕੈਂਡਲ ਮਾਮਲੇ ‘ਚ ਤਤਕਾਲੀ ਐੱਸਐੱਸਪੀ, ਐੱਸਪੀ ਤੇ ਦੋ ਇੰਸਪੈਕਟਰ ਦੋਸ਼ੀ ਕਰਾਰ, 4 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ

ਐਸ.ਐਸ. ਨਗਰ, 29 ਮਾਰਚ-ਬਹੁਚਰਚਿਤ ਮੋਗਾ ਸੈਕਸ ਸਕੈਂਡਲ ਮਾਮਲੇ ਵਿਚ ਵਿਸ਼ੇਸ਼ ਸੀਬੀਆਈ ਅਦਾਲਤ ਨੇ ਪੰਜਾਬ ਪੁਲੀਸ ਦੇ ਚਾਰ ਸਾਬਕਾ ਪੁਲੀਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਹੈ। ਅਦਾਲਤ ਦੇ ਜੱਜ ਰਾਕੇਸ਼ ਕੁਮਾਰ ਗੁਪਤਾ ਦੀ ਅਗਵਾਈ ਵਿਚ ਆਏ ਇਸ ਫ਼ੈਸਲੇ ਵਿਚ ਮੁਲਜ਼ਮਾਂ ਨੂੰ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਨਾਲ ਜੁੜੇ ਦੋਸ਼ਾਂ ਵਿਚ ਦੋਸ਼ੀ ਪਾਇਆ ਗਿਆ। ਦੋਸ਼ੀ ਠਹਿਰਾਏ ਗਏ ਅਧਿਕਾਰੀ ਤਤਕਾਲੀ ਐੱਸ.ਐੱਸ.ਪੀ ਮੋਗਾ ਦਵਿੰਦਰ ਸਿੰਘ ਗਰਚਾ, ਤਤਕਾਲੀ ਐੱਸ.ਪੀ (ਹੈੱਡਕੁਆਟਰ) ਮੋਗਾ ਪਰਮਦੀਪ ਸਿੰਘ ਸੰਧੂ, ਤਤਕਾਲੀ ਐੱਸ. ਐੱਚ. ਓ, ਥਾਣਾ ਸਿਟੀ ਮੋਗਾ ਰਮਨ ਕੁਮਾਰ, ਤਤਕਾਲੀ ਐੱਸ. ਐੱਚ. ਓ, ਪੁਲੀਸ ਸਟੇਸ਼ਨ ਸਿਟੀ ਮੋਗਾ ਇੰਸਪੈਕਟਰ ਅਮਰਜੀਤ ਸਿੰਘ ਨੂੰ 4 ਅਪ੍ਰੈਲ ਨੂੰ ਸਜ਼ਾ ਸੁਣਾਈ ਜਾਵੇਗੀ।



