Punjab

ਕੋਟਕਪੂਰਾ-ਬਠਿੰਡਾ ਰੋਡ ‘ਤੇ ਭਿਆਨਕ ਹਾਦਸਾ, ਬਾਈਕ ਸਵਾਰ 3 ਦੋਸਤਾਂ ਨੂੰ ਟਰੱਕ ਨੇ ਕੁਚਲਿਆ, ਇਕ ਦੀ ਮੌਤ

ਸ਼੍ਰੀ ਮੁਕਤਸਰ ਸਾਹਿਬ, 30 ਮਾਰਚ-​​​​​​​ਮੁਕਤਸਰ ਦੇ ਕੋਟਕਪੂਰਾਬਠਿੰਡਾ ਰੋਡ ‘ਤੇ ਡਾ. ਕੇਹਰ ਸਿੰਘ ਚੌਕ ਨੇੜੇ ਟਰੱਕ ਦੀ ਟੱਕਰ ਲੱਗਣ ਨਾਲ ਬਾਈਕ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਇਹ ਘਟਨਾ ਸ਼ਨਿਚਰਵਾਰ ਰਾਤ 9 ਵਜੇ ਦੇ ਕਰੀਬ ਵਾਪਰੀਦੂਜੇ ਪਾਸੇ, ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰੱਖ ਦਿੱਤੀ ਹੈ ਜਦੋਂਕਿ ਜ਼ਖ਼ਮੀਆਂ ਨੂੰ ਕੋਟਕਪੂਰਾ ਰੋਡ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੋਂ ਉਨ੍ਹਾਂ ਵਿੱਚੋਂ ਇਕ ਦੀ ਹਾਲਤ ਗੰਭੀਰ ਦੇਖਦਿਆਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਲੱਕੀ (22) ਵਾਸੀ ਫਰੀਦਕੋਟ ਵਜੋਂ ਹੋਈ ਹੈ ਤੇ ਜ਼ਖ਼ਮੀ ਦੋਸਤਾਂ ਦੀ ਪਛਾਣ ਰਵੀ ਕੁਮਾਰ ਵਾਸੀ ਮੁਕਤਸਰ ਤੇ ਸੰਦੀਪ ਵਾਸੀ ਫਰੀਦਕੋਟ ਵਜੋਂ ਹੋਈ ਹੈ। ਮੁਕਤਸਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਜ਼ਖ਼ਮੀ ਰਵੀ ਨੇ ਦੱਸਿਆ ਕਿ ਉਹ ਮਜ਼ਦੂਰੀ ਦਾ ਕੰਮ ਕਰਦਾ ਹੈ। ਸ਼ਨਿਚਰਵਾਰ ਨੂੰ ਉਸਦੇ ਦੋਸਤ ਲੱਕੀ ਤੇ ਸੰਦੀਪ ਜੋ ਕਿ ਫਰੀਦਕੋਟ ਦੇ ਰਹਿਣ ਵਾਲੇ ਹਨ, ਉਸਨੂੰ ਮਿਲਣ ਮੁਕਤਸਰ ਆਏ ਸਨ। ਰਾਤ ਨੌਂ ਵਜੇ ਉਹ ਉਨ੍ਹਾਂ ਨੂੰ ਆਪਣੀ ਮੋਟਰਸਾਈਕਲ ‘ਤੇ ਫਰੀਦਕੋਟ ਛੱਡਣ ਜਾ ਰਿਹਾ ਸੀ। ਜਦੋਂ ਕੋਟਕਪੂਰਾਬਠਿੰਡਾ ਰੋਡ ਬਾਈਪਾਸ ‘ਤੇ ਸੜਕ ‘ਤੇ ਚੜ੍ਹ ਰਿਹਾ ਸੀ ਤਾਂ ਸਾਹਮਣਿਓਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀਤਿੰਨੋਂ ਹੀ ਬਹੁਤ ਜ਼ੋਰ ਨਾਲ ਬਾਈਕ ਤੋਂ ਡਿੱਗੇਡਿੱਗਣ ਕਾਰਨ ਉਨ੍ਹਾਂ ਗੰਭੀਰ ਸੱਟਾਂ ਲੱਗੀਆਂ ਜਦਕਿ ਇਕ ਦੋਸਤ ਲੱਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੰਦੀਪ ਤੇ ਉਸ ਨੂੰ ਊਸ਼ਾ ਬਾਂਸਲ ਹਸਪਤਾਲ ਲਿਆਂਦਾ ਗਿਆ। ਜਿੱਥੋਂ ਸੰਦੀਪ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਡਾਕਟਰ ਮੁਕੇਸ਼ ਬਾਂਸਲ ਨੇ ਕਿਹਾ ਕਿ ਜ਼ਖ਼ਮੀ ਸੰਦੀਪ ਨੂੰ ਰੈਫਰ ਕਰ ਦਿੱਤਾ ਗਿਆ ਤੇ ਰਵੀ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਟਰੱਕ ਡਰਾਈਵਰ ਉੱਥੇ ਹੀ ਰੁਕ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Related Articles

Leave a Reply

Your email address will not be published. Required fields are marked *

Back to top button