Punjab

ਸਾਬਕਾ ਗ੍ਰਹਿ ਮੰਤਰੀ ਦੀ ਇਕਲੌਤੀ ਧੀ ਨੇ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਹਸਪਤਾਲ ਪਹੁੰਚਦੇ ਹੀ ਹੋ ਗਈ ਮੌਤ

ਗੁਹਾਟੀ, 31 ਮਾਰਚ-​​​​​​​ਅਸਾਮ ਦੇ ਸਾਬਕਾ ਗ੍ਰਹਿ ਮੰਤਰੀ ਭ੍ਰਿਗੁ ਕੁਮਾਰ ਫੁਕਨ ਦੀ ਇਕਲੌਤੀ ਧੀ ਨੇ ਆਤਮਹੱਤਿਆ ਕਰ ਲਈ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਉਸਨੇ ਆਪਣੇ ਘਰ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ। ਘਟਨਾ ਸਥਾਨ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆਭ੍ਰਿਗੁ ਕੁਮਾਰ ਫੁਕਨ ਦਾ ਦੇਹਾਂਤ ਸਾਲ 2006 ‘ਚ ਹੋ ਚੁੱਕਾ ਹੈ। ਉਨ੍ਹਾਂ ਦੀ 28 ਸਾਲਾ ਧੀ ਆਪਣੀ ਮਾਂ ਦੇ ਨਾਲ ਰਹਿੰਦੀ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਪਾਸਨਾ ਫੁਕਨ (28) ਨੇ ਐਤਵਾਰ ਨੂੰ ਗੁਹਾਟੀ ਦੇ ਖਰਘੁਲੀ ਇਲਾਕੇ ‘ਚ ਆਪਣੇ ਘਰ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਉਹ ਆਪਣੀ ਮਾਂ ਦੇ ਨਾਲ ਉੱਥੇ ਰਹਿੰਦੀ ਸੀ। ਘਟਨਾ ਤੋਂ ਬਾਅਦ ਉਸ ਨੂੰ ਤੁਰੰਤ ਗੁਹਾਟੀ ਮੈਡੀਕਲ ਕਾਲਜ ਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਪਾਸਨਾ ਨੂੰ ਮ੍ਰਿਤਕ ਐਲਾਨ ਦਿੱਤਾਪੁਲਿਸ ਅਧਿਕਾਰੀ ਨੇ ਕਿਹਾ ਕਿ ਅਸੀਂ ਗ਼ੈਰ-ਕੁਦਰਤੀ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਪਤਾ ਲੱਗਿਆ ਹੈ ਕਿ ਉਪਾਸਨਾ ਲੰਬੇ ਸਮੇਂ ਤੋਂ ਮਾਨਸਿਕ ਸਿਹਤ ਸੰਬੰਧੀ ਸਮੱਸਿਆਵਾਂ ਨਾਲ ਜੂਝ ਰਹੀ ਸੀ। ਉਸ ਦਾ ਇਲਾਜ ਵੀ ਚੱਲ ਰਿਹਾ ਸੀ। ਪੁਲਿਸ ਅਨੁਸਾਰ, ਉਪਾਸਨਾ ਨੇ ਪਹਿਲਾਂ ਵੀ ਆਤਮਹੱਤਿਆ ਦੀ ਕੋਸ਼ਿਸ਼ ਕੀਤੀ ਸੀ, ਪਰ ਇਸ ਵਾਰੀ ਉਸਦੀ ਮਾਂ ਘਰ ਦੇ ਕੰਮ ‘ਚ ਵਿਅਸਤ ਸੀ। ਮੌਕਾ ਦੇਖ ਕੇ ਉਪਾਸਨਾ ਨੇ ਦੂਜੀ ਮੰਜ਼ਿਲ ਤੋਂ ਛਲਾਂਗ ਮਾਰ ਦਿੱਤੀ

Related Articles

Leave a Reply

Your email address will not be published. Required fields are marked *

Back to top button