National

ਪਹਿਲਾਂ SUV ਦੀ ਬੱਸ ਨਾਲ ਟੱਕਰ, ਫਿਰ ਪਿੱਛੇ ਤੋਂ ਆ ਰਹੀ ਪ੍ਰਾਈਵੇਟ ਬੱਸ ਨੇ ਕੁਚਲਿਆ; ਪੰਜ ਲੋਕਾਂ ਦੀ ਮੌਤ

ਬੁਲਢਾਣਾ, 2 ਅਪ੍ਰੈਲ-ਪੂਰਬੀ ਮਹਾਰਾਸ਼ਟਰ ਦੇ ਬੁਲਢਾਨਾ ਜ਼ਿਲ੍ਹੇ ਤੋਂ ਇੱਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਬੱਸ ਤੇ ਇੱਕ ਐਸਯੂਵੀ ਵਿਚਾਲੇ ਹੋਏ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਹਾਰਾਸ਼ਟਰ ਰਾਜ ਸੜਕ ਆਵਾਜਾਈ ਨਿਗਮ (ਐਮਐਸਆਰਟੀਸੀ) ਦੀ ਬੱਸ ਖਾਮਗਾਂਵ-ਸ਼ੇਗਾਓਂ ਹਾਈਵੇਅ ਉੱਤੇ ਇੱਕ ਬੋਲੇਰੋ ਨਾਲ ਟਕਰਾ ਗਈ। ਉਸ ਨੇ ਦੱਸਿਆ ਕਿ ਇਸ ਤੋਂ ਤੁਰੰਤ ਬਾਅਦ ਇੱਕ ਪ੍ਰਾਈਵੇਟ ਬੱਸ ਨੇ ਦੋਵਾਂ ਵਾਹਨਾਂ ਨੂੰ ਟੱਕਰ ਮਾਰ ਦਿੱਤੀਅਧਿਕਾਰੀ ਨੇ ਦੱਸਿਆ ਕਿ ਡਰਾਈਵਰ ਨੂੰ ਪ੍ਰਾਈਵੇਟ ਬੱਸ ਦੇ ਨੁਕਸਾਨੇ ਗਏ ਕੈਬਿਨ ‘ਚੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੁਲਿਸ ਕਰ ਰਹੀ ਹੈ ਜਾਂਚ

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ‘ਚ ਕੁਝ ਲੋਕ ਜ਼ਖਮੀ ਹੋਏ ਹਨ ਤੇ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਜ਼ਖਮੀਆਂ ਨੂੰ ਖਾਮਗਾਂਵ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਭਿਆਨਕ ਹਾਦਸਾ ਕਿਵੇਂ ਵਾਪਰਿਆ ਤੇ ਕਸੂਰ ਕਿਸ ਦਾ ਸੀ। ਪੁਲਿਸ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button