National

ਮੁੱਖ ਮੰਤਰੀ ਨੇ 6 ਹਜ਼ਾਰ ਬੱਚਿਆਂ ਨੂੰ ਚੁਕਾਈ ਨਸ਼ਿਆਂ ਖਿਲਾਫ਼ ਸਹੁੰ, ਕਿਹਾ- ਤਸਕਰਾਂ ਦੇ ਘਰਾਂ ‘ਤੇ ਚੱਲੇਗਾ ਬੁਲਡੋਜ਼ਰ

ਲੁਧਿਆਣਾ, 2 ਅਪ੍ਰੈਲ-​​​​​​​ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲਗਾਤਾਰ ਕਾਰਵਾਈ ਜਾਰੀ ਰੱਖੀ ਹੋਈ ਹੈ, ਇਸ ਲੜੀ ਨੂੰ ਅੱਗੇ ਤੋਰਦਿਆਂ ਬੁੱਧਵਾਰ ਨੂੰ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਿਲਾਫ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਦੇ ਆਰਤੀ ਚੌਂਕ ਤੋਂ ਘੁਮਾਰ ਮੰਡੀ ਸਥਿਤ ਕੁੜੀਆਂ ਦੇ ਖਾਲਸਾ ਕਾਲਜ ਤੱਕ ਐਨਸੀਸੀ ਅਤੇ ਐਨਐਸਐਸ ਦੇ 6 ਹਾਜ਼ਰ ਬੱਚਿਆਂ ਨੂੰ ਨਾਲ ਲੈ ਕੇ ਪੈਦਲ ਮਾਰਚ ਕੀਤਾ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜਰੀ ਵਿੱਚ 6 ਹਾਜ਼ਰ ਬੱਚਿਆਂ ਨੂੰ ਨਸ਼ਾ ਖਤਮ ਕਰਨ ਵਿੱਚ ਆਪਣਾ ਯੋਗਦਾਨ ਪਾਉਣ ਦੀ ਸਹੁੰ ਚੁਕਾਈਨਸ਼ਿਆਂ ਖਿਲਾਫ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਕੁੱਝ ਲੋਕਾਂ ਵੱਲੋਂ ਆਪਣੇ ਮਹਿਲ ਉਸਾਰਨ ਲਈ ਬਹੁਤੇ ਘਰਾਂ ਨੂੰ ਉਜਾੜ ਕੇ ਰੱਖ ਦਿੱਤਾ ਹੈ ਪਰ ਹੁਣ ਨਸ਼ਿਆਂ ਤੋਂ ਪੈਸੇ ਕਮਾ ਕੇ ਵੱਡੇ ਵੱਡੇ ਮਹਿਲ ਬਣਾਉਣ ਵਾਲਿਆਂ ਤਸਕਰਾਂ ਖਿਲਾਫ ਪੰਜਾਬ ਸਰਕਾਰ ਵੱਲੋਂ ਸਖਤ ਕਾਰਬਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ, ਇਸ ਦੌਰਾਨ ਜਿੱਥੇ ਨਸ਼ਾ ਤਸਕਰਾਂ ਦੇ ਘਰਾਂ ਤੇ ਬਲਡੋਜ਼ਰ ਚਲਾਇਆ ਜਾ ਰਿਹਾ ਹੈ। ਉੱਥੇ ਹੀ ਨਸ਼ਾ ਤਸਕਰਾਂ ਨੂੰ ਜੇਲਾਂ ਵਿੱਚ ਡੱਕਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਤੋਂ ਪੈਸਾ ਕਮਾ ਆਪਣੇ ਮਹਿਲਾਂ ਤੇ ਦੀਪ ਮਾਲਾ ਕਰਨ ਵਾਲਿਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖਿਲਾਫ ਸਰਕਾਰ ਵੱਲੋਂ ਛੇੜੀ ਕਈ ਜੰਗ ਅੰਦੋਲਨ ਦਾ ਰੂਪ ਲੈ ਰਹੀ ਹੈ। ਉਨਾਂ ਕਿਹਾ ਕਿ ਬਹੁਤੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਉਨਾਂ ਨੂੰ ਨਸ਼ਿਆਂ ਖਿਲਾਫ ਮਤੇ ਪਾਸ ਕਰਕੇ ਭੇਜੇ ਜਾ ਰਹੇ ਹਨ ਜਿਸ ਨਾਲ ਹੁਣ ਸੂਬੇ ਵਿੱਚੋਂ ਨਸ਼ਿਆਂ ਦੀਆਂ ਜੜਾਂ ਹਿਲਣੀਆਂ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖਿਲਾਫ ਇਹ ਜੰਗ ਸਿਰਫ ਪੁਲਿਸ ਦੀ ਨਹੀਂ ਹੈ ਜਦੋਂ ਹਰ ਪੰਜਾਬ ਦਾ ਨਿਵਾਸੀ ਇਸ ਦਾ ਹਿੱਸਾ ਬਣੇਗਾ ਤਾਂ ਹੀ ਅਸੀਂ ਰੰਗਲੇ ਪੰਜਾਬ ਦਾ ਸੁਪਨਾ ਪੂਰਾ ਕਰ ਸਕਾਂਗੇ। ਇਸ ਦੌਰਾਨ ਉਨਾਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਵਟਸ ਨੰਬਰ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਇਸ ਤੇ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਗੁਪਤ ਰਹੇਗੀ। ਇਸ ਲਈ ਤਸਕਰਾਂ ਖਿਲਾਫ ਕੋਈ ਵੀ ਜਾਣਕਾਰੀ ਤੁਸੀਂ ਬੇਖੋਫ ਹੋ ਕੇ ਇਸ ਨੰਬਰ ਤੇ ਸਾਂਝੀ ਕਰ ਸਕਦੇ ਹੋ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ ਕਿਉਂਕਿ ਇਸ ਕੰਮ ਵਿੱਚ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਮੁੜ ਤੋਂ ਮੁੱਖਧਾਰਾ ਵਿੱਚ ਲਿਆਉਣ ਲਈ ਜਿਨਾਂ ਪ੍ਰਬੰਧਾਂ ਦੀ ਜਰੂਰਤ ਸੀ ਉਹ ਸਾਰੇ ਮੁਕੰਮਲ ਕਰਨ ਤੋਂ ਬਾਅਦ ਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਤੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਦ੍ਰਿੜ ਇਰਾਦੇ ਨਾਲ ਕੰਮ ਕਰ ਰਹੀ ਹੈ। ਉਨਾਂ ਸਟੇਜ ਤੋਂ ਨਸ਼ਿਆਂ ਦੀ ਜਾਣਕਾਰੀ ਲਈ ਸ਼ੁਰੂ ਕੀਤੇ ਗਏ ਵਟਸ ਨੰਬਰ ਨੂੰ ਦੋਹਰਾਉਂਦੇ ਹੋਏ ਕਿਹਾ ਕਿ ਇਸ ਤੇ ਦਿੱਤੀ ਗਈ ਹਰ ਜਾਣਕਾਰੀ ਗੁਪਤ ਰੱਖੀ ਜਾਵੇਗੀ ਕਿਉਂਕਿ ਇਸ ਨੰਬਰ ਤੇ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖ ਸਿਰਫ ਸਾਂਝੀ ਹੋਈ ਜਾਣਕਾਰੀ ਹੀ ਸਿਰਫ ਪੁਲਿਸ ਕੋਲ ਜਾ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਦੌਰਾਨ ਸਰਕਾਰਾਂ ਨੇ ਪੰਜਾਬ ਨੂੰ ਬਰਬਾਦ ਕਰਨ ਤੋਂ ਇਲਾਵਾ ਕੋਈ ਕੰਮ ਨਹੀਂ ਕੀਤਾਉਨਾਂ ਕਿਹਾ ਕਿ ਨਸ਼ਿਆਂ ਦਾ ਮਾਮਲਾ ਹੋਰਨਾ ਸੂਬਿਆਂ ਵਿੱਚ ਵੀ ਗੰਭੀਰ ਬਣਿਆ ਹੋਇਆ ਹੈ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਕੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਸ਼ੁਰੂ ਕਰਨ ਤੋਂ ਪਹਿਲਾਂ ਇਸ ਦਾ ਸ਼ਿਕਾਰ ਹੋਏ ਲੋਕਾਂ ਨੂੰ ਮੁਢ ਤੋਂ ਮੁੱਖ ਧਾਰਾ ਵਿੱਚ ਲਿਆਉਣ ਲਈ ਅਤੇ ਉਨਾਂ ਦੀ ਸਾਂਭ ਸੰਭਾਲ ਲਈ ਦਾ ਪ੍ਰਬੰਧ ਕਰਨ ਤੋਂ ਬਾਅਦ ਹੀ ਇਹ ਕਾਰਵਾਈ ਸ਼ੁਰੂ ਕੀਤੀ ਹੈ। ਉਨਾਂ ਪੰਜਾਬ ਦੇ ਨਿਵਾਸੀਆਂ ਨੂੰ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦਾ ਹਿੱਸਾ ਬਣਦੀ ਅਪੀਲ ਵੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰੀ ਝੰਡੀ ਦਿਖਾ ਕੇ ਨਸ਼ਿਆਂ ਖਿਲਾਫ ਪੈਦਲ ਯਾਤਰਾ ਸ਼ੁਰੂ ਕਰਵਾਈ।

Related Articles

Leave a Reply

Your email address will not be published. Required fields are marked *

Back to top button