Punjab

ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ ਸਾਫ-ਸਫਾਈ ਅਤੇ ਸਟਰੀਟ ਲਾਈਟਾਂ ਠੀਕ ਕਰਵਾਈਆਂ

ਮੋਰਨਿੰਗ ਤੇ ਨਾਈਟ ਸਵੀਪਿੰਗ ਰਾਹੀਂ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ ਨੂੰ ਬਣਾਇਆ ਜਾਵੇਗਾ ਸੁੰਦਰ ਤੇ ਸਵੱਛ

ਜਸਵਿੰਦਰ ਸਿੰਘ ਸੰਧੂ

ਫਿਰੋਜ਼ਪੁਰ, 2 ਅਪ੍ਰੈਲ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ (ਆਈ.ਏ.ਐੱਸ) ਦੀ ਰਹਿਨੁਮਾਈ ਵਿੱਚ ਜ਼ਿਲ੍ਹੇ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਸਾਫ-ਸਫਾਈ, ਸੀਵਰੇਜ ਦੀ ਸਫ਼ਾਈ, ਨਾਲੀਆਂ ਦੀ ਸਫਾਈ, ਸਟਰੀਟ ਲਾਈਟਾਂ ਅਤੇ ਕੱਚਰੇ ਦੀ ਕੁਲੈਕਸ਼ਨ ਅਤੇ ਨਿਪਟਾਰੇ ਸਬੰਧੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੁਪਰਡੰਟ ਸੈਨੀਟੇਸ਼ਨ ਸੁਖਪਾਲ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਨਾਇਟ ਅਤੇ ਮੋਰਨਿੰਗ ਸਵੀਪ ਗਤੀਵਿਧੀਆਂ ਰਾਹੀਂ ਮਮਦੋਟ, ਮੱਲਾਂਵਾਲਾ, ਤਲਵੰਡੀ ਭਾਈ, ਜ਼ੀਰਾ, ਮੱਖੂ ਅਤੇ ਮੁੱਦਕੀ ਦੇ ਵੱਖ-ਵੱਖ ਵਾਰਡਾਂ ਵਿਖੇ ਸੜਕਾਂ, ਗਲੀਆਂ, ਨਾਲੀਆਂ ਦੀ ਸਾਫ਼ ਸਫਾਈ ਕਰਵਾਈ ਗਈ ਅਤੇ ਸਟਰੀਟ ਲਾਈਟਾਂ ਵੀ ਠੀਕ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਰੋਜ਼ਾਨਾ ਪੈਦਾ ਹੋਣ ਵਾਲੇ ਕੱਚਰੇ ਦਾ ਯੋਗ ਨਿਪਟਾਰਾ ਅਤੇ ਗਲੀਆਂ ਸੜਕਾਂ ਵਿੱਚ ਮੁਕੰਮਲ ਰੌਸ਼ਨੀ ਦਾ ਪ੍ਰਬੰਧ ਕਰਨਾ ਹੈ ਤਾਂ ਜੋ ਲੋਕਾਂ ਨੂੰ ਸਾਫ ਸੁਥਰਾ ਅਤੇ ਸਵੱਛ ਵਾਤਾਵਰਨ ਮੁੱਹਈਆ ਕਰਵਾਇਆ ਜਾ ਸਕੇ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਮੂਹ ਸ਼ਹਿਰਾਂ ਅਤੇ ਨਗਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਇਸ ਮੁਹਿੰਮ ਵਿੱਚ ਸ਼ਾਮਲ ਹੋ ਕੇ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਬਣਾਈ ਰੱਖਣ। ਇਸ ਤੋਂ ਇਲਾਵਾ ਆਪਣੇ ਘਰਾਂ ਦੇ ਕੂੜੇ ਨੂੰ ਵੀ ਵੱਖ-ਵੱਖ ਸੈਗਰੀਗੇਸ਼ਨ ਰੂਪ ਵਿੱਚ ਵੀ ਰੱਖਣ ਅਤੇ ਸਬੰਧਿਤ ਕਰਮਚਾਰੀਆਂ ਨੂੰ ਹੀ ਦੇਣ, ਕਚਰੇ ਨੂੰ ਅੱਗ ਨਾ ਲਗਾਉਣ ਅਤੇ ਕੱਚਰੇ ਨੂੰ ਸੜਕਾਂ, ਗਲੀਆਂ, ਮੁਹੱਲਿਆਂ ਤੇ ਖਾਲੀ ਪਲਾਟਾਂ ਆਦਿ ‘ਚ ਵੀ ਨਾ ਸੁੱਟਣ। ਉਨ੍ਹਾਂ ਕਿਹਾ ਕਿ ਆਪਣੇ ਆਲੇ ਦੁਆਲੇ ਸਫਾਈ ਸਬੰਧੀ ਸ਼ਿਕਾਇਤ ਲਈ ਆਪਣੇ ਸੰਬੰਧਿਤ ਨਗਰ ਕੌਂਸਲ ਜਾਂ ਨਗਰ ਪੰਚਾਇਤ ਦਫਤਰ ਵਿਖੇ ਸੰਪਰਕ ਕਰਨ ਤਾਂ ਜੋ ਜ਼ਿਲ੍ਹੇ ਨੂੰ ਸੁੰਦਰ, ਸਾਫ਼ ਸੁਥਰਾ ਤੇ ਸਵੱਛ ਬਣਾਇਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button