Punjab

ਬਟਾਲਾ ‘ਚ ਸੁਨਿਆਰੇ ਦੀ ਦੁਕਾਨ ‘ਚ ਚੋਰੀ, ਸ਼ਟਰ ਤੋੜ ਕੇ 35 ਲੱਖ ਦਾ ਸੋਨਾ ਤੇ 5 ਲੱਖ ਦੀ ਨਗਦੀ ਲੈ ਗਏ ਚੋਰ

ਬਟਾਲਾ, 2 ਅਪ੍ਰੈਲ-ਬਟਾਲਾ ਦੇ ਨੇੜਲੇ ਅੱਡਾ ਦਾਲਮ ਵਿਖੇ ਸਥਿਤ ਇੱਕ ਸੁਨਿਆਰੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰ ਸੋਨਾ ਅਤੇ ਨਗਦੀ ਚੋਰੀ ਕਰਕੇ ਲੈ ਗਏ ਹਨ। ਘਟਨਾ ਬੀਤੀ ਰਾਤ ਦੀ ਦੱਸੀ ਗਈ ਹੈ। ਦੁਕਾਨ ਮਾਲਕ ਨੂੰ ਚੋਰੀ ਸੰਬੰਧੀ ਬੁੱਧਵਾਰ ਸਵੇਰੇ ਕਰੀਬ 7 ਵਜੇ ਪਤਾ ਲੱਗਾ। ਦੁਕਾਨ ਦੇ ਮਾਲਕ ਅਨੁਸਾਰ ਚੋਰ ਕਰੀਬ 35 ਲੱਖ ਦੇ ਸੋਨੇ ਦੇ ਗਹਿਣੇ, 5 ਲੱਖ ਨਗਦੀ ਅਤੇ ਚਾਂਦੀ ਚੋਰੀ ਕਰਕੇ ਲੈ ਗਏ ਹਨ। ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਵਾਸੀ ਡਾਲੇ ਚੱਕ ਨੇ ਦੱਸਿਆ ਕਿ ਉਸ ਦੀ ਅੱਡਾ ਦਾਲਮ ਵਿਖੇ ਜਗਜੀਤ ਜਿਊਲਰਜ਼ ਨਾਮ ਦੀ ਦੁਕਾਨ ਹੈ । ਉਸ ਨੇ ਦੱਸਿਆ ਕਿ ਬੀਤੀ ਰਾਤ ਉਹ ਦੁਕਾਨ ਬੰਦ ਕਰਕੇ ਆਪਣੇ ਘਰ ਚਲੇ ਗਏ ਸਨ ਅਤੇ ਸਵੇਰੇ 7 ਵਜੇ ਉਹਨਾਂ ਨੂੰ ਕਿਸੇ ਦਾ ਫੋਨ ਆਇਆ ਕਿ ਤੁਹਾਡੀ ਦੁਕਾਨ ਦਾ ਸ਼ਟਰ ਟੁੱਟਾ ਹੋਇਆ ਹੈ ਅਤੇ ਅੰਦਰ ਸਮਾਨ ਖਿਲਰਿਆ ਪਿਆ ਹੈ। ਜਗਜੀਤ ਸਿੰਘ ਨੇ ਦੱਸਿਆ ਕਿ ਜਦ ਉਹਨਾਂ ਦੁਕਾਨ ਤੇ ਆਣ ਕੇ ਦੇਖਿਆ ਤਾਂ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਸੀ ਅਤੇ ਦੁਕਾਨ ਅੰਦਰ ਸਮਾਨ ਖਿਲਰਿਆ ਪਿਆ ਸੀ।ਉਸ ਨੇ ਦੱਸਿਆ ਕਿ ਚੋਰ ਦੁਕਾਨ ਅੰਦਰ ਰੱਖੀ ਹੋਈ ਤਿਜੋਰੀ ਨੂੰ ਤੋੜ ਕੇ ਉਸ ਵਿੱਚੋਂ ਸੋਨਾ, ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਫਰਾਰ ਹੋ ਚੁੱਕੇ ਸਨ। ਪੁਲਿਸ ਪ੍ਰਸ਼ਾਸਨ ਤੋਂ ਚੋਰਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਉਧਰ ਚੋਰੀ ਦੀ ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button