ਕਰਤਾਰਪੁਰ ਕੋਰੀਡੋਰ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਖਿਲਾਫ਼ ਯਾਤਰਾ , ਕਿਹਾ- ਨਸ਼ਿਆਂ ਕਾਰਨ ਕਮਜ਼ੋਰ ਹੁੰਦਾ ਜਾ ਰਿਹਾ ਨੌਜਵਾਨ ਵਰਗ

ਡੇਰਾ ਬਾਬਾ ਨਾਨਕ, 3 ਅਪਰੈਲ-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਵੱਲੋਂ ਵੀਰਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ‘ਤੇ ਬਣੇ ਕਰਤਾਰਪੁਰ ਕੋਰੀਡੋਰ ਤੋਂ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਪਹਿਲਾਂ ਕਰਤਾਰਪੁਰ ਕੋਰੀਡੋਰ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਧਰਤੀ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਈ ਇਹ ਨਸ਼ਾ ਵਿਰੋਧੀ ਪੈਦਲ ਯਾਤਰਾ ਸ਼ਹੀਦਾਂ ਦੀ ਧਰਤੀ ਅੰਮ੍ਰਿਤਸਰ ਵਿੱਚ ਸਮਾਪਤ ਹੋਵੇਗੀ। ਇਸ ਮੌਕੇ ‘ਤੇ ਉਹਨਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਦਾ ਖਾਤਮਾ ਕਰਨ ਦੀ ਸਹੁੰ ਖਾ ਕੇ ਅੱਗੇ ਵਧਣ ਦੀ ਲੋੜ ਹੈ। ਇਸ ਮੌਕੇ ‘ਤੇ ਉਹਨਾਂ ਕਿਹਾ ਕਿ ਨੌਜਵਾਨ ਨਸ਼ਿਆਂ ਕਾਰਨ ਕਮਜ਼ੋਰ ਹੁੰਦਾ ਜਾ ਰਿਹਾ ਹੈ। ਇਸ ਲਈ ਨਸ਼ਾ ਮੁਕਤ ਸਮਾਜ ਸਮੇਂ ਦੀ ਮੰਗ ਹੈ ਅਤੇ ਇਸ ਨਸ਼ਿਆਂ ਦੇ ਖਾਤਮੇ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਇਸ ਮੌਕੇ ‘ਤੇ ਬੀਐਸਐਫ, ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀ, ਲੈਂਡਪੋਟ ਅਥਾਰਟੀ ਆਫ ਇੰਡੀਆ, ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਇਲਾਕੇ ਦੀਆਂ ਸ਼ਖਸੀਅਤਾਂ ਹਾਜ਼ਰ ਸਨ।



