Punjab
ਕਰਨਲ ਬਾਠ ਮਾਮਲੇ ‘ਚ ਹਾਈ ਕੋਰਟ ਸਖ਼ਤ, ਚੰਡੀਗੜ੍ਹ ਪੁਲਿਸ ਨੂੰ ਸੌਂਪੀ ਜਾਂਚ, SIT ਨੂੰ ਦਿੱਤਾ ਚਾਰ ਮਹੀਨੇ ਦਾ ਸਮਾਂ

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 3 ਅਪ੍ਰੈਲ- ਚੰਡੀਗੜ੍ਹ ਹਾਈ ਕੋਰਟ ਨੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਉਂਦੇ ਹੋਏ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਹਾਈ ਕੋਰਟ ਨੇ ਪਹਿਲਾਂ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਇਹ ਜਾਂਚ ਚੰਡੀਗੜ੍ਹ ਪੁਲਿਸ ਨੂੰ ਕਿਉਂ ਨਹੀਂ ਸੌਂਪੀ ਜਾਣੀ ਚਾਹੀਦੀ। ਅਦਾਲਤ ਨੇ ਸਰਕਾਰ ਨੂੰ ਦੁਪਹਿਰ 2 ਵਜੇ ਤੱਕ ਜਵਾਬ ਦੇਣ ਲਈ ਕਿਹਾ ਸੀ, ਨਹੀਂ ਤਾਂ ਉਹ ਖੁਦ ਹੁਕਮ ਜਾਰੀ ਕਰੇਗੀ।



