Punjab

ਸਰਕਾਰੀ ਪ੍ਰਾਇਮਰੀ ਸਕੂਲ ਕਾਮਲ ਵਿਖੇ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰ ਪ੍ਰੋਗਰਾਮ

ਬਾਲ ਕਿਸ਼ਨ
ਫ਼ਿਰੋਜ਼ਪੁਰ 4 ਅਪ੍ਰੈਲ- ਸਰਕਾਰੀ ਪ੍ਰਾਇਮਰੀ ਸਕੂਲ ਕਾਮਲ ਵਾਲਾ ਬਲਾਕ ਫਿਰੋਜਪੁਰ – 2 ਵਿਖੇ ਸਲਾਨਾ ਇਨਾਮ ਵੰਡ ਅਤੇ ਸੱਭਿਆਚਾਰ ਪ੍ਰੋਗਰਾਮ ਬੜੀ ਧੂਮਧਾਮ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਫਿਰੋਜਪੁਰ-2 ਸ਼੍ਰੀ ਰਾਜਨ ਨਰੂਲਾ ਅਤੇ ਉਹਨਾਂ ਦੇ ਸਹਿਯੋਗੀ ਸੈਂਟਰ ਹੈਡ ਟੀਚਰ ਸ੍ਰੀਮਤੀ ਪਰਮਿੰਦਰਜੀਤ ਕੌਰ, ਸੀਐਚਟੀ ਕਵਲਵੀਰ ਸਿੰਘ ਅਤੇ ਸ. ਮਨਦੀਪ ਸਿੰਘ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸਵਾਗਤੀ ਗੀਤ ਨਾਲ ਕੀਤੀ ਗਈ। ਨਸ਼ਿਆਂ ਖਿਲਾਫ ਚੇਤਨਤਾ ਲਈ ਬੱਚਿਆਂ ਨੇ ਕੋਰੀਓਗ੍ਰਾਫੀ ਪੇਸ਼ ਕੀਤੀ ਇਸ ਤੋਂ ਬਾਅਦ ਬੱਚਿਆਂ ਵੱਲੋਂ ਸੋਲੋ ਡਾਂਸ ਗਰੁੱਪ ਡਾਂਸ ਲੁਡੀ ਅਤੇ ਗਿੱਧਾ ਅਤੇ ਹੋਰ ਵੀ ਸੱਭਿਆਚਾਰਕ ਬਣ ਗਈਆਂ ਪੇਸ਼ ਕੀਤੀਆਂ ਗਈਆਂਵਿਦਿਅਕ ਪੱਖ ਤੋਂ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਜੀ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣ ਦੀ ਪ੍ਰੇਰਿਤ ਕੀਤਾ ਗਿਆ। ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪੇ ਚਾੜਨ ਲਈ ਮੁੱਖ ਅਧਿਆਪਕ ਸ੍ਰੀ ਸ਼ਵਿੰਦਰ ਕੁਮਾਰ, ਸ ਤਰਸੇਮ ਸਿੰਘ, ਸ.ਅਮਰੀਕ ਸਿੰਘ ,ਸ਼੍ਰੀਮਤੀ ਇੰਦਰਜੀਤ ਕੌਰ, ਮੈਡਮ ਮਾਲੋ ਰਾਣੀ, ਪਰਮਿੰਦਰ ਕੌਰ, ਸਰਪੰਚ ਚਿਮਨ ਲਾਲ, ਚੇਅਰਮੈਨ ਮੰਗਲ ਸਿੰਘ ਅਤੇ ਸਿਖਿਆਰਥੀ ਜਰਨੈਲ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾਅਖੀਰ ਵਿੱਚ ਅਧਿਆਪਕ ਤਰਸੇਮ ਸਿੰਘ ਨੇ ਸਕੂਲ ਅਤੇ ਸਮੂਹ ਸਟਾਫ ਵੱਲੋਂ ਬੱਚਿਆਂ ਦੇ ਮਾਪਿਆਂ ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ

Related Articles

Leave a Reply

Your email address will not be published. Required fields are marked *

Back to top button