Punjab

ਬੇਅੰਤ ਸਿੰਘ ਹਕੂਮਤ ਸਿੰਘ ਵਾਲਾ ਨੇ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਰਜਨੀਸ਼ ਦਹੀਯਾ, ਵਿਧਾਇਕ ਨਰੇਸ਼ ਕਟਾਰੀਆ, ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਕਰਵਾਇਆ ਨਵ–ਨਿਯੁਕਤ ਚੇਅਰਮੈਨ ਦਾ ਮੂੰਹ ਮਿੱਠਾ

ਫ਼ਿਰੋਜ਼ਪੁਰ, 4 ਅਪ੍ਰੈਲ (ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ)– ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ: ਬੇਅੰਤ ਸਿੰਘ ਹਕੂਮਤ ਸਿੰਘ ਵਾਲਾ ਨੂੰ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਅੱਜ ਤਾਜਪੋਸ਼ੀ ਸਬੰਧੀ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਰੱਖੇ ਗਏ ਇਕ ਸਾਦੇ ਸਮਾਗਮ ਦੌਰਾਨ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ, ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ, ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ, ਜ਼ੀਰਾ ਦੇ ਵਿਧਾਇਕ ਸ਼੍ਰੀ ਨਰੇਸ਼ ਕਟਾਰੀਆ, ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਚੇਅਰਮੈਨ ਪਲਾਨਿੰਗ ਬੋਰਡ ਚੰਦ ਸਿੰਘ ਗਿੱਲ ਦੀ ਹਾਜ਼ਰੀ ਵਿਚ ਬੇਅੰਤ ਸਿੰਘ ਹਕੂਮਤ ਸਿੰਘ ਵਾਲਾ ਨੇ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਵਜੋਂ ਆਪਣਾ ਅਹੁਦਾ ਸੰਭਾਲਿਆ। ਆਪਣਾ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜ਼ਿਲ੍ਹੇ ਦੇ ਵਿਧਾਇਕਾਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਸਮਾਗਮ ਮੌਕੇ ਦਫ਼ਤਰ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਵੀ ਕਰਵਾਇਆ ਗਿਆ ਅਤੇ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਨੇਕ ਪ੍ਰਤਾਪ ਸਿੰਘ ਬਾਵਾ, ਹਿਮਾਂਸ਼ੂ ਠੱਕਰ, ਬਲਰਾਜ ਸਿੰਘ ਕਟੋਰਾ ਚੇਅਰਮੈਨ, ਰਾਜਬਹਾਦਰ ਸਿੰਘ, ਹਰਮੀਤ ਸਿੰਘ ਖਾਈ, ਅਮਰਿੰਦਰ ਸਿੰਘ ਬਰਾੜ, ਮਨਪ੍ਰੀਤ ਸਿੰਘ ਅਟਾਰੀ, ਗੁਰਭੇਜ ਸਿੰਘ, ਮਨਪ੍ਰੀਤ ਸਿੰਘ, ਸਾਹਿਲ ਆਮ ਆਦਮੀ ਪਾਰਟੀ ਦੇ ਹੋਰ ਅਹੁਦੇਦਾਰ ਅਤੇ ਵਰਕਰ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button