
ਨਵੀਂ ਦਿੱਲੀ, 5 ਅਪ੍ਰੈਲ, 2025: ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਧਰਮ ਪਤਨੀ ਗੁਰਸ਼ਰਨ ਕੌਰ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਹੈ। ਪਹਿਲਾਂ ਉਹਨਾਂ ਨੂੰ ਜ਼ੈਡ ਪਲੱਸ ਸੁਰੱਖਿਆ ਮਿਲੀ ਸੀ ਤੇ ਹੁਣ ਇਸ ਵਿਚ ਕਟੌਤੀ ਕਰ ਕੇ ਜ਼ੈਡ ਸਕਿਓਰਿਟੀ ਕਰ ਦਿੱਤੀ ਗਈ ਹੈ।
ਇਹ ਫੈਸਲਾ ਸੁਰੱਖਿਆ ਹਾਲਾਤਾਂ ਦੀ ਸਮੀਖਿਆ ਤੋਂ ਬਾਅਦ ਲਿਆ ਗਿਆ ਹੈ।



