Punjab

”ਝੋਨੇ ਦੀ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਕਰਨ ਤੇ ਪਾਬੰਦੀ”

ਬੀਜ ਵਿਕਰੇਤਾਵਾਂ ਦੀ ਚੈਕਿੰਗ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ

ਗੁਰਦਾਸਪੁਰ, 8 ਅਪ੍ਰੈਲ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋ ਪੱਕਣ ਵਿਚ ਵੱਧ ਸਮਾਂ ਲੈਣ ਵਾਲੀ  ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਕਰਨ ਤੇ ਲਗਾਈ ਪਾਬੰਦੀ ਕਾਰਨ ਕੋਈ ਵੀ ਬੀਜ ਵਿਕ੍ਰੇਤਾ ਗੈਰ ਪਰਮਾਣਤ ਕਿਸਮਾਂ ਦੇ ਬੀਜ ਦੀ ਵਿਕਰੀ ਨਾਂ ਕਰਨ ,ਜੇਕਰ ਕੋਈ ਵੀ ਬੀਜ ਵਿਕਰੇਤਾ ਪਾਬੰਦੀਸ਼ੁਦਾ ਕਿਸਮਾਂ ਦੀ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਰਵਾਈ ਕੀਤੀ ਜਾਵੇਗੀ ਜਦਕਿ ਕਿਸਾਨਾ ਨੂੰ ਘੱਟ ਸਮੇ ਵਿੱਚ ਪੱਕਣ ਵਾਲੀਆ ਝੋਨੇ ਦੀਆ ਕਿਸਮਾ ਨੂੰ ਤਰਜੀਹ ਦੇਣ ਲਈ ਜਾਗਰੂਕ ਕੀਤਾ ਜਾਵੇੇਗਾ ।  ਸਥਾਨਕ ਮੁੱਖ ਖ਼ੇਤੀਬਾੜੀ ਦਫਤਰ ਵਿਚ ਬੀਜ ਵਿਕਰੇਤਾਵਾਂ ਦੀ ਕੀਤੀ ਗਈ ਮੀਟਿੰਗ ਵਿੱਚ ਹਾਜ਼ਰ ਬੀਜ ਵਿਕਰੇਤਾਵਾਂ ਨੂੰ ਸੰਬੋਧਨ ਕਰਦਿਆ ਡਾ. ਅਮਰੀਕ ਸਿੰਘ ਮੁੱਖ ਖ਼ੇਤੀਬਾੜੀ ਅਫ਼ਸਰ ਨੇ ਕਿਹਾ ਕਿ ਪਾਣੀ ਕੁਦਰਤ ਵਲੋਂ ਬਖਸ਼ੀ ਅਜਿਹੀ ਬੇਸ਼ਕੀਮਤੀ ਸੌਗਾਤ ਹੈ ਜਿਸ ਦੇ ਬਗੈਰ ਕਿਸੇ ਵੀ ਜੀਵ ਦਾ ਜੀਵਤ ਰਹਿਣਾ ਮੁਸ਼ਕਲ ਹੋ ਜਾਂਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਖੇਤੀ ਕਰਨ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ ਅਤੇ ਇਸ ਗਿਰਾਵਟ ਨੁੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਪਕਣ ਵਿਚ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਪੂਸਾ 44,ਪੀਲੀ ਪੂਸਾ ਅਤੇ ਡੋਗਰ ਪੂਸਾ ਕਿਸਮਾਂ ਦੀ ਬਿਜਾਈ ਕਰਨ ਤੇ ਪਾਬੰਧੀ ਲਗਾ ਦਿੱਤੀ ਹੈ । ਉਨਾਂ ਦੱਸਿਆ ਕਿ ਇਨਾਂ ਕਿਸਮਾਂ ਤੋਂ ਇਲਾਵਾ ਝੋਨੇ ਦੀਆਂ ਦੋਗਲੀਆਂ ਕਿਸਮਾਂ ਦੀ ਬਿਜਾਈ ਤੇ ਵੀ ਪਾਬੰਦੀ ਲਗਾਈ ਗਈ ਹੈ ਤਾਂ ਜੋਂ ਕਿਸਾਨਾਂ ਨੂੰ ਮੰਡੀਕਰਨ ਸਮੇਂ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾਂ ਕਰਨਾ ਪਵੇ। ਉਨਾਂ ਕਿਹਾ ਕਿ ਇਸ ਵਾਰ ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸਮਾ 1 ਜੂਨ ਤੋ ਸੁਰੂ ਕੀਤਾ ਜਾ ਰਿਹਾ ਹੈ ਜ਼ੋ ਕਿ  ਪੰਜਾਬ ਵਿੱਚ ਚਾਰ ਪੜਾਵਾ ਅੰਦਰ ਪੂਰਾ ਹੋਵੇਗਾ। ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਵਿਕਰੀ ਨਾਂ ਕਰਨ ਲਈ  ਪੂਰੀ ਸ਼ਖਤੀ ਕੀਤੀ ਜਾਵੇਗੀ ਅਤੇ ਇਸਦੇ ਬੀਜ ਨੂੰ ਵਿਕਣ ਨਹੀ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਸਮੂਹ ਬੀਜ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਹਰੇਕ ਕਿਸਾਨ ਨੁੰ ਬੀਜ ਦੀ ਵਿਕਰੀ ਕਰਨ ਉਪਰੰਤ ਬਿੱਲ ਹਰ ਹਾਲਤ ਵਿੱਚ ਕੱਟ ਕੇ ਦਿੱਤਾ ਜਾਵੇ ਅਤੇ ਜੇਕਰ ਕੋਈ ਬੀਜ ਵਿਕ੍ਰੇਤਾ ਬਿੱਲ ਦੇਣ ਤੋਂ ਬਗੈਰ ਬੀਜ ਦੀ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਿਸ ਵਿਚ ਲਾਇਸੰਸ ਰੱਦ ਵੀ ਕੀਤਾ ਜਾ ਸਕਦਾ ।ਉਨਾਂ ਦੱਸਿਆ ਕਿ ਕਿਸਾਨਾਂ ਨੂੰ ਪੰਜਾਬ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਵਲੋ ਪ੍ਰਵਾਨਿਤ ਪੀ ਆਰ126,127,128,129,130,131 ਅਤੇ 132 ਕਿਸਮਾਂ ਦੀ ਬਿਜਾਈ ਕਰਨ ਲਈ  ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਹ  ਕਿਸਮਾਂ ਪਾਣੀ ਦੀ ਬੱਚਤ ਲਈ ਵਧੇਰੇ ਕਾਰਗਰ ਹਨ।  ਉਨ੍ਹਾ ਕਿਹਾ ਕਿ ਇਸ ਵਾਰ ਸ਼ੈਲਰ ਮਾਲਕਾਂ ਨੇ ਵੀ ਕਿਹਾ ਹੈ ਕਿ ਪੀਆਰ 126 ਝੋਨੇ ਦੀ ਕਿਸਮ ਤੋ ਕੋਈ ਦਿੱਕਤ ਨਹੀ ਹੈ ਅਤੇ ਇਸ ਕਿਸਮ ਦੀ ਖਰੀਦ ਆਮ ਕਿਸਮਾਂ ਵਾਂਗ ਹੀ ਹੋਵੇਗੀ।ਉਨਾ ਦੱਸਿਆ ਕਿ ਅਨਅਧਿਕਾਰਤ  ਕਿਸਮਾਂ ਦੀ ਵਿਕਰੀ ਰੋਕਣ ਲਈ  ਸਮੁਹ ਖੇਤੀਬਾੜੀ ਅਫਸਰਾਂ ਨੂੰ ਹਦਾਇ਼ਤਾ ਜਾਰੀ ਕਰ ਦਿੱਤੀਆ ਹਨ ਕਿ ਪੂਸਾ 44 ਸਮੇਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਨਾਂ ਹੋਣ ਦਿੱਤੀ ਜਾਵੇ। ਉਨਾਂ ਕਿਹਾ ਕਿ ਪੀਆਰ 126 ਸਮੇਤ ਘੱਟ ਸਮੇ ਵਾਲੀਆ ਕਿਸਮਾ ਦੇ ਬੀਜ ਹੀ ਕਿਸਾਨਾ ਨੂੰ ਉਪਲੰਬਧ ਕਰਵਾਏ ਜਾਣਗੇ ਤੇ ਬੀਜ ਡੀਲਰਾਂ ਤੇ ਤਿੱਖੀ ਨਜਰ ਰੱਖੀ ਜਾਵੇਗੀ। ਇਸ ਮੌਕੇ ਡਾਕਟਰ ਗੁਰਪ੍ਰੀਤ ਸਿੰਘ , ਡਾਕਟਰ ਮਨਪ੍ਰੀਤ ਸਿੰਘ ਡਾਕਟਰ ਗਗਨਦੀਪ ਸਿੰਘ ਖ਼ੇਤੀਬਾੜੀ ਅਫ਼ਸਰ,ਨਰੇਸ਼ ਮਰਵਾਹਾ,ਰਾਜੇਸ਼ ਗੁਪਤਾ ਸਮੇਤ ਵੱਡੀ ਗਿਣਤੀ ਵਿਚ ਬੀਜ ਵਿਕ੍ਰੇਤਾ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button