
ਐਸ.ਐਸ. ਨਗਰ, 9 ਅਪ੍ਰੈਲ-ਪਾਦਰੀ ਬਜਿੰਦਰ ਨੂੰ ਲੈ ਕੇ ਇਕ ਹੋਰ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਜਬਰ ਜਨਾਹ ਦੀ ਪੀੜਤਾ ਨੇ ਦੋਸ਼ ਲਾਇਆ ਹੈ ਕਿ ਪਾਦਰੀ ਦੇ ਸਮਰਥਕ ਸੋਸ਼ਲ ਮੀਡੀਆ ਰਾਹੀਂ ਉਸ ਦੀ ਪਛਾਣ ਉਜਾਗਰ ਕਰ ਰਹੇ ਹਨ। ਸਮਰਥਕਾਂ ਵੱਲੋਂ ਨਾਂ, ਘਰ ਦਾ ਪਤਾ ਤੇ ਹੋਰ ਨਿੱਜੀ ਜਾਣਕਾਰੀਆਂ ਜਨਤਕ ਕੀਤੀਆਂ ਜਾ ਰਹੀਆਂ ਹਨ। ਪੀੜਤ ਨੇ ਦੋਸ਼ ਲਾਇਆ ਕਿ ਨਾ ਸਿਰਫ਼ ਪਛਾਣ ਉਜਾਗਰ ਕੀਤੀ ਜਾ ਰਹੀ ਹੈ, ਸਗੋਂ ਲੋਕਾਂ ਨੂੰ ਉਸ ਦੇ ਵਿਰੁੱਧ ਭੜਕਾਇਆ ਵੀ ਜਾ ਰਿਹਾ ਹੈ। ਉਸ ਨੇ ਆਪਣੀ ਜਾਨ ਨੂੰ ਖਤਰੇ ‘ਚ ਦੱਸਦਿਆਂ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਸਬੰਧੀ ਬਲੌਂਗੀ ਥਾਣੇ ‘ਚ ਕੁੱਲ ਛੇ ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਲਈ ਸਾਈਬਰ ਸੈੱਲ ਦੀ ਮਦਦ ਲਈ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਤੱਕ ਪਹੁੰਚਿਆ ਜਾ ਸਕੇ ਅਤੇ ਮਾਮਲੇ ਦੀ ਪੂਰੀ ਜਾਂਚ ਹੋ ਸਕੇ।



