ਵਿਧਾਇਕ ਭੁੱਲਰ ਨੇ ਮਾਛੀਵਾੜਾ, ਪੀਰ ਇਸਮਾਈਲ ਖਾਂ ਵਿਖੇ ਸਰਕਾਰੀ ਸਕੂਲਾਂ ’ਚ ਵਿਕਾਸ ਕਰਜਾਂ ਦੇ ਕੀਤੇ ਉਦਘਾਟਨ
ਸਰਕਾਰੀ ਸਕੂਲਾਂ ਨੂੰ ਸਰਵੋਤਮ ਸਿੱਖਿਆ ਮਿਆਰਾਂ ਮੁਤਾਬਕ ਕੀਤਾ ਅੱਪਗ੍ਰੇਡ : ਭੁੱਲਰ

ਬਾਲ ਕਿਸ਼ਨ
ਫ਼ਿਰੋਜ਼ਪੁਰ, 9 ਅਪ੍ਰੈਲ : ਰਾਜ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਾਅਦੇ ਨੂੰ ਸਾਕਾਰ ਕਰਨ ਵੱਲ ਇੱਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ “ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਪ੍ਰੋਗਰਾਮ ਤਹਿਤ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਸਰਕਾਰੀ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਪਹਿਲਕਦਮੀ ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਅੱਜ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਹਲਕੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਾਛੀਵਾੜਾ, ਸਰਕਾਰੀ ਪ੍ਰਾਇਮਰੀ ਸਕੂਲ ਪੀਰ ਇਸਮਾਈਲ ਖਾਂ, ਸਰਕਾਰੀ ਹਾਈ ਸਕੂਲ ਪੀਰ ਇਸਮਾਈਲ ਖਾਂ ਵਿਖੇ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਸਮੇਂ ਉਹਨਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀਮਤੀ ਸੁਨੀਤਾ ਰਾਣੀ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-3 ਸ. ਰਣਜੀਤ ਸਿੰਘ ਸਿੱਧੂ ਨੇ ਇਹਨਾਂ ਉਦਘਾਟਨ ਸਮਾਰੋਹਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਅੱਜ ਹਲਕੇ ਦੇ ਇਨ੍ਹਾਂ ਸਕੂਲਾਂ ਵਿੱਚ ਆਧੁਨਿਕ ਕਲਾਸਰੂਮਾਂ, ਲਾਇਬਰੇਰੀ ਦੀ ਬਿਲਡਿੰਗ ਦੀ ਉਸਾਰੀ ਦੇ ਉਦਘਾਟਨ ਉਪਰੰਤ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਨੂੰ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨ, ਫਰਨੀਚਰ, ਪੀਣ ਵਾਲਾ ਸਾਫ਼ ਪਾਣੀ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਦਿਆਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਚਾਰਦੀਵਾਰੀ ਦੀ ਉਸਾਰੀ ਕੀਤੀ ਗਈ ਹੈ ਜਾਂ ਮੁਰੰਮਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਨਵੇਂ ਕਲਾਸਰੂਮ ਬਣਾਏ ਗਏ ਹਨ, ਜਦਕਿ ਸਵੱਛਤਾ ਸਬੰਧੀ ਸੁਵਿਧਾਵਾਂ ਵਿੱਚ ਸੁਧਾਰ ਕਰਦਿਆਂ ਸਕੂਲਾਂ ਵਿੱਚ ਨਵੇਂ ਪਖਾਨੇ ਅਤੇ ਪੁਰਾਣਿਆਂ ਦੀ ਮੁਰੰਮਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੋਚ ਨਾਲ ਪੰਜਾਬ ਤੇ ਸਰਕਾਰੀ ਸਕੂਲ ਸਿੱਖਿਆ ਕ੍ਰਾਂਤੀ ਤਹਿਤ ਨਵੀਆਂ ਉਚਾਈਆਂ ਛੂਹ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਾਡੇ ਸਰਕਾਰੀ ਸਕੂਲ ਦੇਸ਼ ਹੀ ਨਹੀਂ ਅੰਤਰਰਾਸ਼ਟੀ ਪੱਧਰ ਤੇ ਇਕ ਨੰਬਰ ਤੇ ਹੋਣਗੇ ਅਤੇ ਸਾਡੇ ਵਿਦਿਆਰਥੀ ਵਿਸ਼ਵ ਪੱਧਰ ’ਤੇ ਨਾਮਨਾ ਖੱਟਣਗੇ। ਇਸ ਮੌਕੇ ਹਾਜ਼ਰ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਇਨ੍ਹਾਂ ਸੁਧਾਰਾਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਇਸ ਮੌਕੇ ਇਸ ਮੌਕੇ ਰਾਜ ਬਹਾਦਰ ਸਿੰਘ (ਸਿੱਖਿਆ ਕੋਆਰਡੀਨੇਟਰ ), ਬਲਰਾਜ ਸਿੰਘ ਕਟੋਰਾ ਚੇਅਰਮੈਨ(ਮਾਰਕੀਟ ਕਮੇਟੀ), ਹਿਮਾਂਸ਼ੂ ਠੱਕਰ, ਸੁਰਿੰਦਰ ਸਿੰਘ ਗਿੱਲ, ਗੁਰਜੀਤ ਸਿੰਘ ਚੀਮਾ (ਅਟਾਰੀ), ਅਮਰਿੰਦਰ ਸਿੰਘ ਬਰਾੜ, ਰਜਨੀਸ਼ ਸ਼ਰਮਾ, ਸ਼ਰਨਜੀਤ ਸਿੰਘ ਲਹਿਰੀ (ਬਲਾਕ ਪ੍ਰਧਾਨ), ਸੁਰਜੀਤ ਸਿੰਘ (ਬਲਾਕ ਪ੍ਰਧਾਨ), ਮਾਘ ਸਿੰਘ ਸਰਪੰਚ ( ਪੀਰ ਇਸਮਾਇਲ ਖਾਂ), ਮੈਂਬਰ ਪੰਚਾਇਤ ਸਤਨਾਮ ਸਿੰਘ, ਕਰਤਾਰ ਸਿੰਘ, ਗੁਰਮੀਤ ਸਿੰਘ, ਸੁਖਵੰਤ ਸਿੰਘ, ਜੋਗਿੰਦਰ ਸਿੰਘ ਅਤੇ ਹਰਜਿੰਦਰ ਸਿੰਘ, ਬਲਦੇਵ ਸਿੰਘ ਮੱਲੀ (ਬਲਾਕ ਪ੍ਰਧਾਨ), ਹਰਮੀਤ ਸਿੰਘ ਖਾਈ (ਯੂਥ ਆਗੂ), ਦਲੇਰ ਸਿੰਘ ਸਰਪੰਚ (ਬਲਾਕ ਪ੍ਰਧਾਨ), ਸੁਖਦੇਵ ਸਿੰਘ ਸਰਪੰਚ (ਭੱਦਰੂ), ਸਲਵਿੰਦਰ ਸਿੰਘ ਐਮ.ਸੀ, ਨਿਰਮਲਜੀਤ ਸਿੰਘ ਸਰਪੰਚ (ਰੱਜੀ ਵਾਲਾ), ਗੁਰਪ੍ਰੀਤ ਸਿੰਘ ਸਰਪੰਚ (ਪੱਧਰੀ), ਮਨਪ੍ਰੀਤ ਸਿੰਘ (ਸੰਨੀ), ਸਾਹਿਲ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚ ਸਾਹਿਬਾਨ ਹਾਜ਼ਰ ਸਨ।



