National

‘ਨਵਜੰਮੇ ਬੱਚੇ ਦੀ ਚੋਰੀ ‘ਤੇ ਰੱਦ ਹੋਵੇ ਹਸਪਤਾਲ ਦਾ ਲਾਇਸੈਂਸ’, ਬੱਚਿਆਂ ਦੀ ਤਸਕਰੀ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ

ਨਵੀਂ ਦਿੱਲੀ, 15 ਅਪ੍ਰੈਲ-ਬੱਚਿਆਂ ਦੀ ਤਸਕਰੀ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਦੀ ਲਾਪਰਵਾਹੀ ‘ਤੇ ਨਾਰਾਜ਼ਗੀ ਜਤਾਈ ਹੈ। ਅਦਾਲਤ ਨੇ ਬਾਲ ਤਸਕਰੀ ਦੇ ਮਾਮਲਿਆਂ ਨਾਲ ਨਿਪਟਣ ਦੇ ਤਰੀਕੇ ਨੂੰ ਲੈ ਕੇ ਉਤਰ ਪ੍ਰਦੇਸ਼ ਸਰਕਾਰ ਅਤੇ ਇਲਾਹਾਬਾਦ ਹਾਈ ਕੋਰਟ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਬੱਚਿਆਂ ਦੀ ਤਸਕਰੀ ਨੂੰ ਰੋਕਣ ਅਤੇ ਬਾਲ ਤਸਕਰੀ ਦੇ ਅਪਰਾਧਾਂ ਨਾਲ ਜੁੜੇ ਮਾਮਲਿਆਂ ਨਾਲ ਨਜਿੱਠਣ ਲਈ ਸੂਬਾ ਸਰਕਾਰਾਂ ਲਈ ਵੱਡੇ ਪੱਧਰ ‘ਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਆਰ ਮਹਾਦੇਵਨ ਦੀ ਬੈਂਚ ਨੇ ਕਿਹਾ ਕਿ ਸਾਰੀਆਂ ਸੂਬਾ ਸਰਕਾਰਾਂ ਨੂੰ ਸਾਡੀਆਂ ਵਿਸਤ੍ਰਿਤ ਸੁਝਾਵਾਂ ‘ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਭਾਰਤੀ ਸੰਸਥਾ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਦਾ ਅਧਿਐਨ ਕਰਨਾ ਚਾਹੀਦਾ ਹੈ ਤੇ ਇਸਨੂੰ ਜਲਦੀ ਤੋਂ ਜਲਦੀ ਲਾਗੂ ਕਰਨਾ ਚਾਹੀਦਾ ਹੈ।

ਕੋਰਟ ਨੇ ਕੀ ਕਿਹਾ?

ਅਦਾਲਤ ਨੇ ਹੁਕਮ ਦਿੱਤਾ ਕਿ ਸਾਰੇ ਮੁਲਜ਼ਮਾਂ ਨੂੰ ਆਤਮ ਸਮਰਪਣ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਨਿਆਇਕ ਹਿਰਾਸਤ ‘ਚ ਭੇਜਿਆ ਜਾਣਾ ਚਾਹੀਦਾ ਹੈ। ਇਹ ਲਾਜ਼ਮੀ ਕੀਤਾ ਗਿਆ ਕਿ ਦੋਸ਼ ਲਗਾਉਣ ਦੇ ਇਕ ਹਫ਼ਤੇ ਦੇ ਅੰਦਰ ਦੋਸ਼ ਲਗਾਏ ਜਾਣ। ਕੋਰਟ ਨੇ ਅੱਗੇ ਕਿਹਾ ਕਿ ਹਾਈ ਕੋਰਟ ਨੂੰ ਘੱਟੋ-ਘੱਟ ਐਸੀਆਂ ਸ਼ਰਤਾਂ ਲਗਾਉਣੀਆਂ ਚਾਹੀਦੀਆਂ ਸਨ, ਜਿਨ੍ਹਾਂ ਵਿਚ ਮੁਲਜ਼ਮਾਂ ਨੂੰ ਸਥਾਨਕ ਪੁਲਿਸ ਸਟੇਸ਼ਨ ‘ਚ ਆਪਣੀ ਹਾਜ਼ਰੀ ਦਰਜ ਕਰਵਾਉਣੀ ਪੈਂਦੀ। ਹਾਈ ਕੋਰਟ ਨੇ ਜ਼ਮਾਨਤ ਅਰਜ਼ੀਆਂ ਨੂੰ ਲਾਪਰਵਾਹੀ ਨਾਲ ਨਿਪਟਾਇਆ ਤੇ ਇਸ ਕਾਰਨ ਕਈ ਮੁਲਜ਼ਮ ਫਰਾਰ ਹੋ ਗਏ।

Related Articles

Leave a Reply

Your email address will not be published. Required fields are marked *

Back to top button