Punjab
ਅੰਮ੍ਰਿਤਪਾਲ ਸਿੰਘ ਦੇ ਕਰੀਬੀ ਖਾਲਿਸਤਾਨ ਸਮਰਥਕ ਪਪਲਪ੍ਰੀਤ ਦੀ ਰਿਮਾਂਡ ਵਧੀ, ਪੁਲਿਸ ਨੂੰ ਚਾਰ ਦਿਨ ਦਾ ਹੋਰ ਮਿਲਿਆ ਰਿਮਾਂਡ

ਅਜਨਾਲਾ, 16 ਅਪ੍ਰੈਲ-ਖਾਲਿਸਤਾਨ ਸਮੱਰਥਕ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਮੰਗਲਵਾਰ ਦੀ ਸ਼ਾਮ ਨੂੰ ਅਜਨਾਲਾ ਕੋਰਟ ’ਚ ਪੇਸ਼ ਕੀਤਾ ਗਿਆ। ਦੋਸ਼ੀ ਦਾ ਚਾਰ ਦਿਨ ਦਾ ਰਿਮਾਂਡ ਫਿਰ ਤੋਂ ਵਧਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਪਲਪ੍ਰੀਤ ਅਤੇ ਉਸ ਦੇ ਦਸ ਸਾਥੀਆਂ ਖ਼ਿਲਾਫ਼ ਰਾਸਸ਼ਟਰੀ ਸੁਰੱਖਿਆ ਐਕਟ ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਦੋ ਸਾਲ ਬਾਅਦ ਹੁਣ ਐੱਨਐੱਸਏ ਖ਼ਤਮ ਹੋਣ ਤੋਂ ਬਾਅਦ ਦੋਸ਼ੀਆਂ ਦੀ ਰਿਹਾਈ ਹੋਈ ਸੀ। ਹਾਲਾਂਕਿ ਜੇਲ੍ਹ ’ਚੋਂ ਬਾਹਰ ਆਉਂਦਿਆਂ ਹੀ ਅਜਨਾਲਾ ਥਾਣੇ ਦੀ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਅਜਨਾਲਾ ਥਾਣੇ ’ਤੇ ਕੀਤੇ ਗਏ ਹਮਲੇ ਦੇ ਦੋਸ਼ ’ਚ ਗ੍ਰਿਫ਼ਤਾਰ ਕਰ ਲਿਆ ਸੀ। ਅੰਮ੍ਰਿਤਪਾਲ ਸਿੰਘ ਅੱਜ ਵੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹੈ।



