Punjab

ਸੂਬਾ ਸਰਕਾਰ ਨੇ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75% ਤੱਕ ਵਧਾਇਆ ,500 ਨਵੇਂ ਪ੍ਰਿੰਸੀਪਲਾਂ ਦੀ ਨਿਯੁਕਤੀ ਦਾ ਹੋਵੇਗਾ ਰਾਹ ਪੱਧਰਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 16 ਅਪ੍ਰੈਲ-ਸੂਬਾ ਸਰਕਾਰ ਨੇ ਸਕੂਲ ਪ੍ਰਿੰਸੀਪਲਾਂ ਲਈ ਪ੍ਰਮੋਸ਼ਨ (ਤਰੱਕੀ) ਕੋਟਾ ਵਧਾ ਕੇ 75% ਕਰ ਦਿੱਤਾ ਹੈ। ਇਸ ਫ਼ੈਸਲੇ ਨਾਲ ਸੂਬੇ ਦੇ ਸਕੂਲਾਂ ਵਿਚ 500 ਨਵੇਂ ਪ੍ਰਿੰਸੀਪਲਾਂ ਦੀ ਨਿਯੁਕਤੀ ਦਾ ਰਾਹ ਪੱਧਰਾ ਹੋਵੇਗਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਤਤਕਾਲੀ ਕਾਂਗਰਸ ਨੇ ਪ੍ਰਿੰਸੀਪਲਾਂ ਦੀਆਂ ਪ੍ਰਮੋਸ਼ਨਾਂ ਲਈ ਕੋਟਾ ਘਟਾ ਕੇ 50% ਕਰ ਦਿੱਤਾ ਸੀ, ਜਿਸ ਕਾਰਨ ਸਰਕਾਰੀ ਸਕੂਲਾਂ ’ਚ ਪ੍ਰਿੰਸੀਪਲਾਂ ਦੀ ਘਾਟ ਪੈਦਾ ਹੋ ਗਈ ਸੀ। ਇਸ ਨਾਇਨਸਾਫ਼ੀ ਵਾਲੇ ਬਦਲਾਅ ਨੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਬਣਦੀਆਂ ਤਰੱਕੀਆਂ ਤੋਂ ਵਾਂਝਾ ਕਰ ਦਿੱਤਾ ਅਤੇ ਬਹੁਤ ਸਾਰੇ ਸਕੂਲਾਂ ਨੂੰ ਪ੍ਰਿੰਸੀਪਲਾਂ ਨਹੀਂ ਮਿਲ ਸਕੇ ਅਤੇ 50% ਸਿੱਧੀ ਭਰਤੀ ਕੋਟੇ ਕਾਰਨ ਨਿਯੁਕਤੀਆਂ ਦਾ ਬੈਕਲਾਗ ਕਾਨੂੰਨੀ ਚੁਣੌਤੀਆਂ ਵਿਚ ਫਸ ਗਿਆ, ਜਿਸ ਨਾਲ ਸਮੱਸਿਆ ਹੋਰ ਵੀ ਗੁੰਝਲਦਾਰ ਹੋ ਗਈ। ਬੈਂਸ ਨੇ ਕਿਹਾ ਕਿ ਹੁਣ ਸਰਕਾਰ ਨੇ ਪ੍ਰਿੰਸੀਪਲਾਂ ਲਈ 75% ਪ੍ਰਮੋਸ਼ਨ ਕੋਟੇ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ, ਇਹ ਫ਼ੈਸਲਾ ਰਾਜ ਭਰ ਵਿਚ ਲਗਭਗ 500 ਨਵੇਂ ਪ੍ਰਿੰਸੀਪਲਾਂ ਦੀ ਤਰੱਕੀ ਨੂੰ ਸਮਰੱਥ ਬਣਾਏਗਾ।

Related Articles

Leave a Reply

Your email address will not be published. Required fields are marked *

Back to top button