Punjab

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ ਗਤੀਵਿਧੀਆਂ : ਮੁਨੀਲਾ ਅਰੋੜਾ

ਬਾਲ ਕਿਸ਼ਨ

ਫਿਰੋਜ਼ਪੁਰ 16 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ (ਆਈ.ਏ.ਐੱਸ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਮੁਕਾਬਲੇ ਅਤੇ ਜਾਗਰੂਕਤਾ ਗਤੀਵਿਧੀਆਂ ਕਾਰਵਾਈਆਂ ਗਈਆਂ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਕੂਲਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਨ੍ਹਾਂ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮੁੱਦਕੀ ਵਿਖੇ ਸਾਈਕਲ ਰੈਲੀ ਆਯੋਜੀ ਤੇ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ ਵਿਖੇ ਸਕੂਲ ਇੰਚਾਰਜ ਨੀਤੀਮਾ ਮੈਣੀ ਦੀ ਅਗਵਾਈ ਵਿੱਚ ਮੁਹਿੰਮ ਦੇ ਨੋਡਲ ਇੰਚਾਰਜ ਰਜਿੰਦਰ ਕੌਰ ਦੇ ਸਹਿਯੋਗ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਸਰਕਾਰੀ ਹਾਈ ਸਕੂਲ ਉਗੋਕੇ ਵਿਖੇ ਸਕੂਲ ਮੁਖੀ ਚਰਨਜੀਤ ਸਿੰਘ ਵਾਲੀਆ ਤੇ ਸਟਾਫ ਦੀ ਮੌਜੂਦਗੀ ਵਿੱਚ ਪੇਂਟਿੰਗ ਮੁਕਾਬਲੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ ਵਿਖੇ ਜ਼ਿਲਾ ਨੋਡਲ ਅਫਸਰ ਅਸ਼ਵਿੰਦਰ ਸਿੰਘ ਤੇ ਸਕੂਲ ਪ੍ਰਿੰਸੀਪਲ ਨੀਲਮ ਧਵਨ ਦੀ ਅਗਵਾਈ ਵਿੱਚ ਨੋਡਲ ਇੰਚਾਰਜ ਹਰਜੀਤ ਕੌਰ ਸਕੂਲ, ਲਖਵਿੰਦਰ ਸਿੰਘ ਸਿਮਕ ਦੇ ਸਹਿਯੋਗ ਨਾਲ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ।ਉਨ੍ਹਾਂ ਕਿਹਾ ਕਿ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਮੌਜੂਦਗੀ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਅਤੇ ਰੈਲੀ ਵਿੱਚ ਭਾਗ ਲਿਆ। ਇਸ ਤੋਂ ਇਲਾਵਾ ਹੋਰਨਾਂ ਸਕੂਲਾਂ ਵਿੱਚ ਵੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ, ਜਾਗਰੂਕਤਾ ਗਤੀਵਿਧੀਆਂ, ਅਤੇ ਭਾਸ਼ਨ ਮੁਕਾਬਲੇ ਆਦਿ ਕਰਵਾਏ ਜਾਂਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਸਕੂਲਾਂ ਵਿੱਚ ਲਗਾਤਾਰ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਉਣ ਦਾ ਮੰਤਵ ਵਿਦਿਆਰਥੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਚੰਗਾ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਨਾ ਅਤੇ ਖੇਡਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਸ ਤਰ੍ਹਾਂ ਦੇ ਮੁਕਾਬਲੇ ਰੋਜ਼ਾਨਾ ਵੱਖ-ਵੱਖ ਸਕੂਲਾਂ ਵਿੱਚ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਇਸ ਮੁਹਿੰਮ ਦੇ ਸਾਰਥਕ ਨਤੀਜੇ ਦੇਖਣ ਨੂੰ ਮਿਲ ਰਹੇ ਹਨ।

Related Articles

Leave a Reply

Your email address will not be published. Required fields are marked *

Back to top button