
ਅੰਮ੍ਰਿਤਸਰ, 17 ਅਪ੍ਰੈਲ 2025- ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ‘ਤੇ ਸਹੂਲਤਾਂ ਦੀ ਘਾਟ ਸਬੰਧੀ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਏਅਰਪੋਰਟ ਅਥਾਰਟੀ ਦੇ ਧਿਆਨ ਵਿੱਚ ਮਾਮਲਾ ਲਿਆਂਦਾ ਗਿਆ ਹੈ। ਆਪਣੇ ਜਾਰੀ ਪ੍ਰੈਸ ਬਿਆਨ ਵਿੱਚ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਦੱਸਿਆ ਗਿਆ ਹੈ ਕਿ ਅਸੀਂ ਅਥਾਰਟੀ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੇ ਹਾਂ ਕਿ ਹਵਾਈ ਅੱਡੇ ‘ਤੇ ਤਰੱਕੀ ਦੇ ਨਾਮ ਤੇ ਕਰੋੜਾਂ ਖਰਚ ਹੋਣ ਦੇ ਬਾਵਜੂਦ, ਬੇਸਿਕ ਸਹੂਲਤਾਂ ਜਿਵੇਂ ਕਿ ਬੈਗਜ਼ ਟਰਾਲੀਆਂ, ਵਾਈ-ਫਾਈ ਇੰਟਰਨੈੱਟ ਅਤੇ ਵ੍ਹੀਲਚੇਅਰ ਸਹਾਇਤਾ ਦੀ ਉਪਲਬਧਤਾ ਨਹੀਂ ਹੋ ਰਹੀ, ਜੋ ਵਿਸ਼ੇਸ਼ ਤੌਰ ‘ਤੇ ਵੱਡੀ ਉਮਰ ਦੇ ਅਤੇ ਅਸਮਰਥ ਯਾਤਰੀਆਂ ਲਈ ਗੰਭੀਰ ਸਮੱਸਿਆ ਹੈ। ਉਨ੍ਹਾਂ ਨੇ ਅਥਾਰਟੀ ਤੋਂ ਮੰਗ ਕੀਤੀ ਕਿ ਯਾਤਰੀਆਂ ਦੀਆਂ ਇਨ੍ਹਾਂ ਰੋਜ਼ਾਨਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ।



