Punjab

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਅਗਵਾ

ਲੁਧਿਆਣਾ, 21 ਅਪ੍ਰੈਲ-ਲੁਧਿਆਣਾ ਫੌਜੀ ਕਲੋਨੀ ਵਿੱਚ ਇੱਕ 16 ਸਾਲ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਲੈਣ ਦੀ ਘਟਨਾ ਸਾਹਮਣੇ ਆਈ ਹੈ। ਇਸ ਕੇਸ ਵਿੱਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਸ਼ੇਰਪੁਰ ਕਲੋਨੀ ਦੇ ਰਹਿਣ ਵਾਲੇ ਇੱਕ ਲੜਕੇ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਇਲਾਕੇ ਦੇ ਰਹਿਣ ਵਾਲੇ ਵਿਅਕਤੀ ਨੇ ਦੱਸਿਆ ਕਿ ਉਸਦੀ 16 ਸਾਲ ਦੀ ਬੇਟੀ 11 ਅਪ੍ਰੈਲ ਨੂੰ ਬਾਜ਼ਾਰ ਗਈ ਪਰ ਘਰ ਵਾਪਸ ਨਾ ਪਰਤੀ। ਪਰਿਵਾਰਕ ਮੈਂਬਰਾਂ ਨੇ ਕਈ ਦਿਨਾਂ ਤੱਕ ਉਸਦੀ ਤਲਾਸ਼ ਕੀਤੀ ਪਰ ਲੜਕੀ ਸਬੰਧੀ ਕੋਈ ਸੂਚਨਾ ਨਾ ਮਿਲ ਸਕੀ। ਲੜਕੀ ਦੇ ਪਿਤਾ ਨੇ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਹੁਣ ਉਨਾਂ ਨੂੰ ਜਾਣਕਾਰੀ ਮਿਲੀ ਹੈ ਕਿ ਸ਼ੇਰਪੁਰ ਕਲਾਂ ਫੌਜੀ ਕਲੋਨੀ ਦਾ ਰਹਿਣ ਵਾਲਾ ਇੱਕ ਲੜਕਾ ਉਨਾਂ ਦੀ ਬੇਟੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਅਜਮੇਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲੜਕੇ ਦੇ ਖਿਲਾਫ ਮੁਕਦਮਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button