Punjab

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਵਿਭਾਗ ਨੂੰ ਸੌਂਪੀ ਜਾਂਚ

ਬਠਿੰਡਾ, 24 ਅਪ੍ਰੈਲ- 2 ਅਪ੍ਰੈਲ ਨੂੰ ਬਾਦਲ ਰੋਡ ਤੋਂ 17.71 ਗ੍ਰਾਮ ਹੈਰੋਇਨ ਸਮੇਤ ਫੜੀ ਗਈ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਵਿਜੀਲੈਂਸ ਵਿਭਾਗ ਨੇ ਅਮਨਦੀਪ ਵਿਰੁੱਧ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋ ਦਿਨ ਪਹਿਲਾਂ ਹੀ ਪੁਲਿਸ ਨੇ ਕਾਂਸਟੇਬਲ ਦੇ ਫ਼ਰਾਰ ਚੱਲ ਰਹੇ ਸਾਥੀ ਬਲਵਿੰਦਰ ਸਿੰਘ ਉਰਫ਼ ਸੋਨੂੰ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਹੁਣ ਉਹ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਚੱਲ ਰਿਹਾ ਹੈ। ਬਠਿੰਡਾ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਸਮੇਤ ਵਿਜੀਲੈਂਸ ਮੁਖੀ ਵੀ ਇਸ ਵਿਜੀਲੈਂਸ ਜਾਂਚ ‘ਤੇ ਨਜ਼ਰ ਰੱਖ ਰਹੇ ਹਨ।

Related Articles

Leave a Reply

Your email address will not be published. Required fields are marked *

Back to top button