Punjab

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡਾਂ ਵਿਚੋਂ ਵਿਕਾਸ ਕਾਰਜਾਂ ਲਈ ਵੱਖ-ਵੱਖ ਪਿੰਡਾਂ ਨੂੰ ਗ੍ਰਾਂਟਾਂ ਦੀ ਰਾਸ਼ੀ ਜਾਰੀ

ਬਾਲ ਕਿਸ਼ਨ

ਫਿਰੋਜ਼ਪੁਰ, 24 ਅਪ੍ਰੈਲ- ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਫਿਰੋਜ਼ਪੁਰ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡ ਬੰਧਨ ਮੁਕਤ ਫੰਡ ਫਾਰ ਡੀ.ਪੀ.ਸੀ ਵਿਚੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਗ੍ਰਾਂਟ ਦੇ ਚੈੱਕ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਿੰਡਾਂ ਵਿੱਚ ਵਿਕਾਸ ਦੇ ਕੰਮਾਂ ਦੇ ਖਰਚ ਕੀਤੀ ਜਾਵੇਗੀ ਤਾਂ ਜੋ ਆਮ ਲੋਕਾਂ ਨੂੰ ਇਸ ਰਾਸ਼ੀ ਨਾਲ ਹੋਣ ਵਾਲੇ ਵਿਕਾਸ ਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪਿੰਡ ਮੱਲਵਾਲ ਕਦੀਮ ਬਲਾਕ ਫਿਰੋਜ਼ਪੁਰ ਵਿਖੇ ਸਟਰੀਟ ਲਾਈਟਾਂ ਲਈ 1 ਲੱਖ ਰੁਪਏ ਅਤੇ ਸ਼ਮਸ਼ਾਨਘਾਟ ਵਿੱਚ ਸ਼ੈਡ ਲਈ 1 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਤੇ ਇਹ ਰਾਸ਼ੀ ਜਾਰੀ ਕੀਤੀ ਗਈ ਹੈ ਤਾਂ ਜੋ ਪਿੰਡਾਂ ਵਿੱਚ ਵਧੀਆ ਸਹੂਲਤਾਂ ਲੋਕਾਂ ਨੂੰ ਮਿਲ ਸਕਣ।ਸ੍ਰੀ ਚੰਦ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ਪਿਆਰੇਆਣਾ ਬਲਾਕ ਘੱਲਖੁਰਦ ਵਿਖੇ ਸ਼ਮਸ਼ਾਨਘਾਟ ਵਿੱਚ ਸ਼ੈਡ ਲਈ 1 ਲੱਖ ਰੁਪਏ ਤੇ ਸਟਰੀਟ ਲਾਈਟਾਂ ਲਈ 50 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਅਤੇ ਪਿੰਡ ਪਟੇਲ ਨਗਰ ਬਲਾਕ ਫਿਰੋਜ਼ਪੁਰ ਵਿਖੇ ਸਟਰੀਟ ਲਾਈਟਾਂ ਲਈ 1 ਲੱਖ ਦੀ ਰਾਸ਼ੀ ਜਾਰੀ ਕੀਤੀ ਗਈ। ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ ਨੇ ਕਿਹਾ ਕਿ ਇਸ ਰਾਸ਼ੀ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਨਾਲ ਆਮ ਪਬਲਿਕ ਨੂੰ ਬਹੁਤ ਲਾਭ ਮਿਲੇਗਾ। ਇਸ ਮੌਕੇ ਪਿੰਡਾਂ ਦੇ ਸਰਪੰਚਾਂ ਅਤੇ ਹੋਰ ਅਹੁਦੇਦਾਰਾਂ ਵਲੋਂ ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਚਰਨਜੀਤ ਸਿੰਘ ਸਰਪੰਚ, ਜਗਤਾਰ ਸਿੰਘ ਮੁੱਦਕਾ ਸਰਪੰਚ, ਮਨਦੀਪ ਸਿੰਘ ਸਰਪੰਚ ਪਿਆਰੇਆਣਾ, ਸੁਖਦੇਵ ਸਿੰਘ, ਸ਼ਾਮ ਸਿੰਘ ਮੁੱਦਕਾ, ਕੁਲਵੰਤ ਸਿੰਘ, ਬਲਵੀਰ ਸਿੰਘ, ਕ੍ਰਿਪਾਲ ਸਿੰਘ, ਬਲਜਿੰਦਰ ਸਿੰਘ, ਦੀਪਕ ਕੁਮਾਰ, ਜੱਸਾ, ਲੱਖਾ ਸੰਧੂ, ਗੁਰਪ੍ਰੀਤ ਸਿੰਘ ਡਾਕਟਰ, ਬੀਬਾ ਭੁਪਿੰਦਰ ਕੌਰ ਪੰਜਾਬ ਸਟੇਟ ਜੁਆਇੰਟ ਸੈਕਟਰੀ, ਮੰਗਤ ਰਾਮ, ਮਹਿੰਦਰ ਸਿੰਘ, ਜੰਗੀਰ ਸਿੰਘ, ਮਨਵਿੰਦਰ ਸਿੰਘ ਸੰਧੂ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button