
ਬਾਲ ਕਿਸ਼ਨ
ਫਿਰੋਜ਼ਪੁਰ, 24 ਅਪ੍ਰੈਲ- ਡਿਪਟੀ ਕਮਿਸ਼ਨਰ ਜ਼ਿਲ੍ਹਾ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਮੁਨੀਲਾ ਅਰੋੜਾ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਸੈਕੰਡਰੀ ਸਿੱਖਿਆ ਸ.ਅਸ਼ਵਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਹਾਈ ਸਕੂਲ ਉੱਗੋ ਕੇ ਵਿਖੇ ਸਕੂਲ ਮੁਖੀ ਸ. ਚਰਨਜੀਤ ਸਿੰਘ ਵਾਲੀਆ ਤੇ ਸਟਾਫ ਦੀ ਮੌਜੂਦਗੀ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਲੋਗਨ ਰਾਈਟਿੰਗ ਮੁਕਾਬਲਾ ਕਰਵਾਇਆ ਗਿਆ l ਇਸ ਅਧੀਨ ਵੱਖ-ਵੱਖ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਸਲੋਗਨਾ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ l ਸਕੂਲ ਮੁਖੀ ਸ. ਚਰਨਜੀਤ ਸਿੰਘ ਵਾਲੀਆ ਦੁਆਰਾ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਇਸ ਮੁਹਿੰਮ ਦਾ ਹਿੱਸਾ ਬਣ ਕੇ ਦੂਸਰਿਆਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿ ਕੇ ਚੰਗਾ ਤੰਦਰੁਸਤ ਜੀਵਨ ਵਤੀਤ ਕਰਨ ਲਈ ਪ੍ਰੇਰਿਤ ਕੀਤਾ ਗਿਆ।



