
ਬਾਲ ਕਿਸ਼ਨ
ਫ਼ਿਰੋਜ਼ਪੁਰ, 26 ਅਪ੍ਰੈਲ- ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੀ ਇੱਕ ਅਹਿਮ ਮੀਟਿੰਗ ਸੁਧੀਰ ਅਗਰ ਜੈਂਡਰ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿੱਚ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਸੇਵਾਵਾਂ ਨਿਭਾ ਰਹੇ ਐਮ.ਪੀ.ਐਚ.ਡਬਲ ਮੇਲ ਸੁਖਜਿੰਦਰ ਸਿੰਘ ਜੋ ਕਿ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਅਤੇ ਪੰਜਾਬ ਸੋ ਬੋਡੀਨੇਟ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਰਜਿੰਦਰ ਸਿੰਘ ਲਬੋਟਰੀ ਟੈਕਨੀਸ਼ਨ ਉਨ੍ਹਾਂ ਦੀ ਬਦਲੀ ਦੀ ਪ੍ਰਬੰਧਕੀ ਅਧਾਰ ’ਤੇ ਨਜਾਇਜ਼ ਬਦਲੀ ਦੀ ਨਿੰਦਾ ਕੀਤੀ ਗਈ ਅਤੇ ਜਥੇਬੰਦੀ ਵਲੋਂ ਮੰਗ ਕੀਤੀ ਗਈ ਕਿ ਜੇਕਰ ਸੁਖਜਿੰਦਰ ਸਿੰਘ ਅਤੇ ਰਜਿੰਦਰ ਸਿੰਘ ਲਬੋਟਰੀ ਟੈਕਨੀਸ਼ਨ ਦੀ ਬਦਲੀ ਜਲਦੀ ਤੋਂ ਜਲਦੀ ਰੱਦ ਨਾ ਕੀਤੀ ਗਈ ਤਾਂ ਜਥੇਬੰਦੀ ਵੱਲੋਂ ਡਾਇਰੈਕਟਰ ਦਫ਼ਤਰ ਵਿਖੇ ਜੋ ਰੋਸ ਧਰਨਾ ਲਗਾਇਆ ਜਾ ਰਿਹਾ ਹੈ ਉਸ ਵਿਚ ਫ਼ਿਰੋਜ਼ਪੁਰ ਜ਼ਿਲ੍ਹਾ ਵੱਧ ਤੋਂ ਵੱਧ ਸ਼ਮੂਲੀਅਤ ਕਰੇਗਾ। ਇਸ ਮੌਕੇ ਜਨਰਲ ਸਕੱਤਰ ਜਸਵਿੰਦਰ ਕੌੜਾ ਅਤੇ ਅਕਸਰ ਪ੍ਰਧਾਨ ਸੰਦੀਪ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਫ਼ਾਜ਼ਿਲਕਾ ਵੱਲੋਂ ਹੱਕ–ਸੱਚ ਲਈ ਲੜ ਰਹੀ ਜਥੇਬੰਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੇ ਰੋਸ ਵਜੋਂ ਪੂਰੀ ਜਥੇਬੰਦੀ ਸਿਵਲ ਸਰਜਨ ਦਾ ਫ਼ਾਜ਼ਿਲਕਾ ਦਾ ਆਉਣ ਵਾਲੇ ਦਿਨਾਂ ਵਿਚ ਘਿਰਾਓ ਕੀਤਾ ਜਾਵੇਗਾ ਅਤੇ ਸਿਵਲ ਸਰਜਨ ਫ਼ਾਜਿਲਕਾ ਵੱਲੋਂ ਇਕ ਪਲੈਨਿੰਗ ਦੇ ਤਹਿਤ ਜਥੇਬੰਦੀ ਦੇ ਲੀਡਰਾਂ ਦੀਆਂ ਦੂਰ ਦੁਰੇਡੇ ਬਦਲੀਆਂ ਕਰਵਾ ਕੇ ਜਥੇਬੰਦੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਜਿਸ ਦੇ ਰੋਸ ਵਜੋਂ ਆਉਣ ਵਾਲੇ ਦਿਨਾਂ ਵਿਚ ਸਿਵਲ ਸਰਜਨ ਫ਼ਾਜ਼ਿਲਕਾ ਦਾ ਖੁੱਲ੍ਹ ਕੇ ਵਿਰੋਧ ਕੀਤਾ ਜਾਵੇਗਾ। ਇਸ ਵਿਚੋਂ ਹੋਰਨਾਂ ਤੋਂ ਇਲਾਵਾ ਸੀਨੀਅਰ ਲੀਡਰ ਕੌਰਜੀਤ ਸਿੰਘ ਨਰਿੰਦਰ ਸ਼ਰਮਾ, ਰਾਮ ਪ੍ਰਸ਼ਾਦ ਕੁਲਵੰਤ ਸਿੰਘ, ਰਮੇਸ਼ ਕੁਮਾਰ, ਸਤਨਾਮ ਸਿੰਘ, ਨਰਿੰਦਰ ਸਿੰਘ, ਪ੍ਰੀਤ ਮੁਖੀਜਾ, ਗੁਰਮੇਲ ਸਿੰਘ, ਮਲਕੀਤ ਸਿੰਘ, ਭਾਰਤ ਭੂਸ਼ਨ, ਕ੍ਰਿਸ਼ਮਾ, ਅਨਮੋਲ, ਰੇਖਾ, ਮੋਨਿਕਾ, ਇੰਦਰਜੀਤ ਕੌਰ, ਕਿਰਨਦੀਪ ਕੌਰ, ਬਲਵਜੀਤ ਕੌਰ, ਗੁਰਮੀਤ ਕੌਰ, ਹਰਜੀਤ ਕੌਰ, ਗੁਰਦੇਵ ਕੌਰ ਆਦਿ ਹਾਜ਼ਰ ਸਨ।



