Punjab

ਮੰਤਰੀ ਹਰਦੀਪ ਮੁੰਡੀਆਂ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ

ਖੰਨਾ, 28 ਅਪ੍ਰੈਲ, 2025 :  ਪੰਜਾਬ ਪੁਲਿਸ ਦੇ ਕਾਂਸਟੇਬਲ ਗੁਰਕੀਰਤ ਸਿੰਘ ਗੋਲਡੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੋਲਡੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਗੰਨਮੈਨ ਸੀ। ਗੁਰਕੀਰਤ ਸਿੰਘ ਗੋਲਡੀ ਦੀ ਮੌਤ ਗੋਲੀਆਂ ਲੱਗਣ ਨਾਲ ਹੋਈ। ਗੋਲਡੀ ਖੰਨਾ ਰਾਮਪੁਰ ਪਿੰਡ ਦਾ ਰਹਿਣ ਵਾਲਾ ਸੀ, ਜੋ ਕਿ ਦੋਰਾਹਾ ਥਾਣੇ ਅਧੀਨ ਆਉਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲਡੀ ਅੱਜ ਆਪਣੇ ਪਿੰਡ ਵਿੱਚ ਕਿਸੇ ਦੇ ਘਰ ਗਿਆ ਸੀ ਅਤੇ ਉੱਥੇ ਹੋਈ ਲੜਾਈ ਦੌਰਾਨ ਸਰਵਿਸ ਪਿਸਤੌਲ ਵਿੱਚੋਂ ਇੱਕ ਗੋਲੀ ਚੱਲੀ ਅਤੇ ਗੋਲਡੀ ਨੂੰ ਲੱਗ ਗਈ। ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਡੀਐਸਪੀ ਪਾਇਲ ਹੇਮੰਤ ਮਲਹੋਤਰਾ ਅਤੇ ਦੋਰਾਹਾ ਪੁਲਿਸ ਸਟੇਸ਼ਨ ਦੇ ਐਸਐਚਓ ਆਕਾਸ਼ ਦੱਤ ਵੀ ਮੌਕੇ ‘ਤੇ ਪਹੁੰਚ ਗਏ।

Related Articles

Leave a Reply

Your email address will not be published. Required fields are marked *

Back to top button